Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਖੇਤਾਂ ਨੂੰ ਮਿਲੇ ਨਹਿਰੀ ਪਾਣੀ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ

ਦੁਆਰਾ: News ਪ੍ਰਕਾਸ਼ਿਤ :Saturday, 24 June, 2023, 07:14 PM

ਭਗਵੰਤ ਮਾਨ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ : ਕਿਸਾਨ
ਪਟਿਆਲਾ, 24 ਜੂਨ:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ ‘ਤੇ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ।
ਪਟਿਆਲਾ ਦੇ ਪਿੰਡ ਡਕਾਲਾ ਦੇ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਜੋ ਭਗਵੰਤ ਮਾਨ ਸਰਕਾਰ ਨੇ ਕਿਹਾ ਉਹ ਉਨ੍ਹਾਂ ਵੱਲੋਂ ਪੂਰਾ ਕੀਤਾ ਗਿਆ ਹੈ ਸਾਡੇ ਖੇਤਾਂ ਨੂੰ ਕਈ ਸਾਲ ਬਾਅਦ ਨਹਿਰੀ ਪਾਣੀ ਲੱਗਿਆ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਖੇਤਾਂ ‘ਚ ਲਾਈਟ ਦੀ ਕਮੀ ਹੈ ਤੇ ਨਾ ਹੀ ਖੇਤਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਆ ਰਹੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਾਲਿਆਂ ਵਿੱਚ ਪਹਿਲੀ ਵਾਰ ਪੂਰਾ ਪਾਣੀ ਚੜ੍ਹਿਆ ਹੈ, ਜਿਸ ਨਾਲ ਝੋਨਾ ਲਗਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।
ਤਰੈ ਪਿੰਡ ਦੇ ਕਿਸਾਨ ਮੋਹਨ ਸਿੰਘ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਹਿਰ ‘ਚ ਪੂਰਾ ਪਾਣੀ ਆਉਣ ਨਾਲ ਜ਼ਿਮੀਦਾਰ ਪੂਰੇ ਖੁਸ਼ ਹਨ ਤੇ ਆਸ ਕਰਦੇ ਹਨ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਰਹੇਗੀ।
ਪਿੰਡ ਬਠੋਈ ਕਲਾਂ ਦੇ ਰਾਮ ਰਤਨ ਸਿੰਘ ਨੇ ਕਿਹਾ ਕਿ ਬਲਬੇੜਾ ਸੂਏ ‘ਚ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਇਹਨਾਂ ਪਾਣੀ ਦੇਖਿਆ ਹੈ, ਜਿਸ ਤੋਂ ਆਲੇ ਦੁਆਲੇ ਦੇ ਸਾਰੇ ਕਿਸਾਨ ਖੁਸ਼ ਹਨ। ਉਨ੍ਹਾਂ ਕਿਹਾ ਕਿ ਨੇਕ ਨੀਅਤ ਨਾਲ ਕੀਤੇ ਕੰਮ ਸਹਿਜੇ ਹੀ ਦਿੱਖਣ ਲੱਗ ਜਾਂਦੇ ਹਨ।



Scroll to Top