Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ । ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ,ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ । ਸ. ਸੰਧਵਾਂ ਨੇ ਡਾ. ਏਲੀਸਕਾ ਜ਼ਿਗੋਵਾ ਨੂੰ ਚੈਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ । ਸਪੀਕਰ ਸ. ਸੰਧਵਾਂ ਨੂੰ ਚੈਕ ਗਣਰਾਜ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ, ਡਾ. ਏਲੀਸਕਾ ਜ਼ਿਗੋਵਾ ਨੇ ਚੈਕ ਰਿਪਬਲਿਕ ਅਤੇ ਭਾਰਤ ਦੇ ਆਪਸੀ ਸਬੰਧਾਂ ਬਾਰੇ ਚਰਚਾ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ । ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ । ਡਾ. ਏਲੀਸਕਾ ਜ਼ਿਗੋਵਾ ਨੇ ਦੱਸਿਆ ਕਿ ਚੈਕ ਰਿਪਬਲਿਕ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ ।

Advertisement
Advertisement
Advertisement
Advertisement
Scroll to Top