Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦਿੱਤੇ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼

ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦਿੱਤੇ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼

ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦਿੱਤੇ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼
ਚੰਡੀਗੜ੍ਹ : ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼ ਦਿੱਤੇ ਹਨ । ਹਾਈ ਕੋਰਟ ਨੇ ਹਰਿਆਣਾ ਤੇ ਪੰਜਾਬ ਦੇ ਡੀ. ਜੀ. ਪੀ. ਨੂੰ ਆਦੇਸ਼ ਦਿੱਤਾ ਕਿ ਉਹ ਸੀ. ਬੀ. ਆਈ. ਨੂੰ ਪੂਰੀ ਸਹਾਇਤਾ ਮੁਹੱਈਆ ਕਰਵਾਉਣ । ਪਟੀਸ਼ਨ ਦਾਇਰ ਕਰਦੇ ਹੋਏ ਜੀਂਦ ਨਿਵਾਸੀ ਸਾਹਿਬ ਸਿੰਘ ਨੇ ਐੱਨ. ਡੀ. ਪੀ. ਐੱਸ. ਦੇ ਮਾਮਲੇ ’ਚ ਸੁਣਾਈ ਗਈ ਸਜ਼ਾ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ । ਹਾਈ ਕੋਰਟ ਨੇ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਦਾਇਰਾ ਵਧਾ ਦਿੱਤਾ । ਹਾਈ ਕੋਰਟ ਨੇ ਐੱਨ. ਸੀ. ਬੀ. ਤੋਂ ਪੁੱਛਿਆ ਸੀ ਕਿ ਜਦੋਂ ਨਸ਼ਾ ਦਵਾਈਆਂ ਦੇ ਰੂਪ ’ਚ ਵਿਕ ਰਿਹਾ ਹੈ ਤਾਂ ਇਸ ਨੁੰ ਬਣਾਉਣ ਵਾਲੀਆਂ ਕੰਪਨੀਆਂ ’ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ । ਐੱਨ. ਸੀ. ਬੀ. ਨੇ ਕਿਹਾ ਕਿ ਫਾਰਮਾ ਕੰਪਨੀਆਂ ਲਈ ਰੈਗੂਲੇਸ਼ਨ ਮੌਜ਼ੂਦ ਹਨ । ਹਾਈ ਕੋਰਟ ਨੇ ਕਿਹਾ ਕਿ ਸਾਡੇ ਸਾਹਮਣੇ ਲਗਾਤਾਰ ਅਜਿਹੇ ਮਾਮਲੇ ਆ ਰਹੇ ਹਨ, ਜਿਨ੍ਹਾਂ ’ਚ ਦਵਾਈ, ਟੀਕੇ ਆਦਿ ਦੇ ਰੂਪ ’ਚ ਨਸ਼ੇ ਦੀ ਖੇਪ ਫੜੀ ਜਾ ਰਹੀ ਹੈ । ਉਹ ਸਿੱਧ ਕਰਦਾ ਹੈ ਕਿ ਨਸ਼ੇ ਦੇ ਰੂਪ ’ਚ ਇਸ ਨੂੰ ਵੇਚਿਆ ਜਾ ਰਿਹਾ ਹੈ । ਅਦਾਲਤ ਨੇ ਕਿਹਾ ਕਿ ੲਨ੍ਹਾਂ ਦਵਾਈਆਂ ਦਾ ਨਿਰਮਾਣ ਪੰਜਾਬ, ਹਰਿਆਣਾ ਤੇ ਗੁਆਂਢੀ ਰਾਜਾਂ ’ਚ ਹੋ ਰਿਹਾ ਹੈ । ਅਜਿਹੇ ’ਚ ਜਾਂਚ ਨੂੰ ਸੀ. ਬੀ. ਆਈ. ਨੂੰ ਸੌਂਪਿਆ ਜਾਣਾ ਚਾਹੀਦਾ ਹੈ । ਸੀ. ਬੀ. ਆਈ. ਨੇ ਕਿਹਾ ਕਿ ਜੇਕਰ ਅਦਾਲਤ ਆਦੇਸ਼ ਦਿੰਦੀ ਹੈ ਤਾਂ ਉਹ ਜਾਂਚ ਲਈ ਤਿਆਰ ਹੈ । ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦੋ ਮਹੀਨਿਆਂ ਅੰਦਰ ਫਾਰਮਾ ਕੰਪਨੀਆਂ ਦੀ ਭੂਮਿਕਾ ਨੂੰ ਲੈ ਕੇ ਰਿਪੋਰਟ ਸੌਂਪਣ ਦਾ ਆਦੇਸ਼ ਦਿੱਤਾ ਹੈ ।

Advertisement
Advertisement
Advertisement
Advertisement
Scroll to Top