ਬਰਨਾਲਾ ਵਿਖੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ਵਿਚ ਪੰਜਾਬ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਹੜ੍ਹਤਾਲ
ਦੁਆਰਾ: Punjab Bani ਪ੍ਰਕਾਸ਼ਿਤ :Thursday, 28 November, 2024, 09:16 AM

ਬਰਨਾਲਾ ਵਿਖੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ਵਿਚ ਪੰਜਾਬ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਹੜ੍ਹਤਾਲ
ਪਟਿਆਲਾ : ਪੰਜਾਬ ਭਰ ਦੇ ਤਹਿਸੀਲਦਾਰਾਂ ਵੱਲੋਂ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਪੰਜਾਬ
ਰੈਵੀਨਿਊ ਅਫਸਰ ਐਸੋਸੀਏਸ਼ਨ ਵੱਲੋਂ ਗ੍ਰਿਫਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ’ਚ ਨਿੱਤਰੇ ਹਨ । ਇਸੇ ਦੇ ਚੱਲਦੇ ਬਰਨਾਲਾ ’ਚ 10 ਵਜੇ ਸਾਰੇ ਤਹਿਸੀਲਦਾਰ ਇੱਕਠੇ ਹੋਣਗੇ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਖੈਰ ਇਸ ਹੜਤਾਲ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।