ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਕੀਤੀ

ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਕੀਤੀ
ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਨਸ਼ਿਆਂ ਸਬੰਧੀ ਜਾਗਰੂਕਤਾ ਮੁਹਿੰਮ ਦਾ ਕੀਤਾ ਜਾਵੇਗਾ ਆਯੋਜਨ
ਚੰਡੀਗੜ੍ਹ, 29 ਨਵੰਬਰ : ਨੌਜਵਾਨਾਂ ਦਰਮਿਆਨ ਨਸ਼ਿਆਂ ਦੀ ਦੁਰਵਰਤੋਂ ਸਬੰਧੀ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਕੀਤੀ । ਇਹ ਮੀਟਿੰਗ ਡਾ. ਵਰਿੰਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ, ਭਾਰਤ ਸਰਕਾਰ ਦੀ ਪਹਿਲਕਦਮੀ ਤਹਿਤ ਕਰਵਾਈ ਗਈ ਸੀ । ਇਸ ਮੀਟਿੰਗ ਵਿੱਚ ਸ੍ਰੀਮਤੀ ਰਾਧਿਕਾ ਚੱਕਰਵਰਤੀ ਬੀ. ਜੁਆਇੰਟ ਸਕੱਤਰ (ਐਸ. ਡੀ.), ਪ੍ਰੀਵੈਂਸ਼ਨ ਆਫ ਡਰੱਗ ਅਬੀਊਜ਼, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ, ਭਾਰਤ ਸਰਕਾਰ ਤੋਂ ਇਲਾਵਾ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ; ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ, ਪੰਜਾਬ ਦੇ ਐਸ. ਸੀ. ਐਸ. ਰਾਜੀ ਪੀ. ਸ਼੍ਰੀਵਾਸਤਵ; ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਡਾਇਰੈਕਟਰ ਪਰਵੀਨ ਥਿੰਦ, ਪੰਜਾਬ ਦੇ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਡੀ. ਆਈ. ਜੀ. ਐਸ. ਟੀ. ਐਫ. ਪੰਜਾਬ ਸੰਜੀਵ ਰਾਮਪਾਲ ਅਤੇ ਐਨ. ਆਈ. ਐਸ. ਡੀ. ਦੇ ਜਨਰਲ ਕੌਂਸਲ (ਜੀ. ਸੀ.) ਦੇ ਮੈਂਬਰ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਮੌਜੂਦ ਸਨ ।
ਮੀਟਿੰਗ ਦਾ ਮੁੱਖ ਮੁੱਦਾ ਲੁਧਿਆਣਾ ਵਿੱਚ ਹੋਣ ਵਾਲੇ ਆਗਾਮੀ ਨਸ਼ਾ ਮੁਕਤ ਭਾਰਤ ਅਭਿਆਨ (ਨਸ਼ਾ ਮੁਕਤ ਭਾਰਤ ਮੁਹਿੰਮ) ਜਾਗਰੂਕਤਾ ਪ੍ਰੋਗਰਾਮ ਸੀ । ਇਸ ਪ੍ਰੋਗਰਾਮ ਦੌਰਾਨ ਰਾਜਪਾਲ ਦੀ ਅਗਵਾਈ ‘ਚ ਨਸ਼ਾ ਮੁਕਤੀ ਜਾਗਰੂਕਤਾ ਪੈਦਲ ਯਾਤਰਾ ਕੱਢੀ ਜਾਵੇਗੀ, ਜਿਸ ‘ਚ ਵਿਿਦਆਰਥੀ, ਸਿਹਤ ਸੰਭਾਲ ਪੇਸ਼ੇਵਰ, ਕਾਨੂੰਨੀ ਮਾਹਿਰ, ਸਮਾਜਿਕ ਸੰਸਥਾਵਾਂ, ਖੇਡ ਸੰਸਥਾਵਾਂ, ਅਧਿਆਤਮਿਕ ਸੰਸਥਾਵਾਂ ਅਤੇ ਆਂਗਣਵਾੜੀ ਵਰਕਰ ਸ਼ਾਮਲ ਹੋਣਗੇ । ਇਨ੍ਹਾਂ ਵਰਗਾਂ ਦੀ ਸ਼ਮੂਲੀਅਤ ਇਸ ਮੁਹਿੰਮ ਨੂੰ ਸਮਾਜ ਦੇ ਹਰ ਕੋਨੇ ਤੱਕ ਪਹੁੰਚਾਉਣ ਅਤੇ ਇਸ ਸਮੱਸਿਆ ਦੇ ਜੜ੍ਹੋਂ ਖਾਤਮੇ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮੀਕਾ ਨਿਭਾਇਗੀ ਅਤੇਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸਬੰਧੀ ਸਮੱਸਿਆ ਦੇ ਖਾਤਮੇ ਪ੍ਰਤੀ ਸਮੂਹਿਕ ਵਚਨਬੱਧਤਾ ਦਾ ਪ੍ਰਗਟਾਵਾ ਕਰੇਗੀ । ਮੀਟਿੰਗ ਦੌਰਾਨ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਜਨਤਕ ਸਮਾਗਮ ਬਹੁਤ ਅਹਿਮ ਭੂਮਿਕਾ ਨਿਭਾਉਂਦੇ ਹਨ । ਇਹ ਪਹਿਲਕਦਮੀ ਭਾਈਚਾਰਿਆਂ ਦੀ ਸ਼ਮੂਲੀਅਤ ਨਾਲ ਅਤੇ ਇਸ ਵਿਆਪਕ ਮੁੱਦੇ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਕੇ ਇੱਕ ਸਿਹਤਮੰਦ, ਨਸ਼ਾ-ਮੁਕਤ ਸਮਾਜ ਸਿਰਜਣ ਲਈ ਕੀਤੇ ਜਾ ਰਹੇ ਯਤਨਾਂ ਦਾ ਇੱਕ ਅਹਿਮ ਹਿੱਸਾ ਹੈ । ਸ੍ਰੀਮਤੀ ਰਾਧਿਕਾ ਚੱਕਰਵਰਤੀ ਬੀ. ਜੁਆਇੰਟ ਸਕੱਤਰ (ਐਸ. ਡੀ.), ਪ੍ਰੀਵੈਂਸ਼ਨ ਆਫ ਡਰੱਗ ਅਬੀਊਜ਼, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਮੁਹਿੰਮ ਦੌਰਾਨ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਰਚਨਾਤਮਕ ਅਤੇ ਸਰੀਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹਨਾਂ ਗਤੀਵਿਧੀਆਂ ਲੇਖ ਲਿਖਣ ਮੁਕਾਬਲਾ ਅਤੇ ਖਾਸ ਤੌਰ ‘ਤੇ ਲੜਕੀਆਂ ਦੇ ਪੇਂਟਿੰਗ ਮੁਕਾਬਲਾ ਵੀ ਸ਼ਾਮਲ ਹਨ । ਇਨ੍ਹਾਂ ਗਤੀਵਿਧੀਆਂ ਦੇ ਜੇਤੂਆਂ ਨੂੰ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ ।
