Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 10,43,810 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
7,767 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ
ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ ਉਲੀਕਿਆ ਗਿਆ, ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕੀਤੀ । ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ, ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਇੰਦਰਾ ਮਾਰਕੀਟ, ਲਾਹੋਰੀ ਗੇਟ ,ਆਪੋਜਿਟ ਟੀ. ਬੀ. ਹਾਸਪੀਟਲ, ਰੋਜ ਗਾਰਡਨ, ਸਰਹਿੰਦੀ ਗੇਟ, ਨਮਦਾਰਖਾਨ ਰੋਡ, ਕਾਲੀ ਮਾਤਾ ਮੰਦਰ, ਟੀ. ਬੀ. ਹਾਸਪੀਟਲ ਸ਼ੇਰਾ ਵਾਲਾ ਗੇਟ ,ਵਿਕਾਸ ਕਲੋਨੀ, ਪੁੱਡਾ ਇਨਕਲੇਵ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ । ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਰਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ, ਉਹਨਾਂ ਲੋਕਾਂ ਨੂੰ ਪੂਰੀਆਂ ਬਾਹਾਂ ਦੇ ਕਪੜੇ ਪਾਉਣ ਦੀ ਅਪੀਲ ਵੀ ਕੀਤੀ ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 39172 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 234 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ । ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 10,43,810 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 7,767 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ । ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ । ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਲੋਕਾਂ ਨੂੰ ਕਿਹਾ ਕਿ ਠੰਢਕ ਵੱਧ ਚੁੱਕੀ ਹੈ , ਜਿਸ ਕਾਰਨ ਲਾਰਵਾ ਪਾਏ ਜਾਣ ਦੀ ਸੰਖਿਆ ਘਟੀ ਹੈ, ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ । ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ 716 ਡੇਂਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ।

Advertisement
Advertisement
Advertisement
Advertisement
Scroll to Top