Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ : ਬਰਿੰਦਰ ਕੁਮਾਰ ਗੋਇਲ
ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ
ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ
ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ‘ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ
ਨਿਰਧਾਰਤ ਸਮਾਂ-ਸੀਮਾ ਤੋਂ ਚਾਰ ਮਹੀਨੇ ਪਹਿਲਾਂ ਮੁਕੰਮਲ ਕੀਤੇ ਗਏ ਪੁਲ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਫ਼ਰੀਦਕੋਟ, 29 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਅਤੇ ਬਿਜਲੀ ਦੀ ਬੱਚਤ ਕੀਤੀ ਜਾ ਸਕੇ, ਇਹ ਪ੍ਰਗਟਾਵਾ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਚਾਕੀ ਮੱਲ ਸਿੰਘ ਰੋਡ ‘ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰਾਂ ਉਪਰ 10.24 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸਟੀਲ ਦੇ ਦੋ ਪੁਲਾਂ ਦਾ ਉਦਘਾਟਨ ਕਰਨ ਮੌਕੇ ਕੀਤਾ ਗਿਆ ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਫ਼ਰੀਦਕੋਟ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨੂੰ ਵੀ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਕਿਉਂਕਿ ਇਸ ਤੋਂ ਪਹਿਲਾਂ ਇਹ ਪੁਲ ਬਹੁਤ ਤੰਗ ਸਨ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਸਬੰਧੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਉਨ੍ਹਾਂ ਕਿਹਾ ਕਿ ਇਹ ਪੁਲ ਮਿੱਥੇ ਸਮੇਂ ਤੋਂ 4 ਮਹੀਨੇ ਪਹਿਲਾਂ ਤਿਆਰ ਕੀਤੇ ਗਏ ਹਨ ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਿਭਾਗ ਦੇ ਅਧਿਕਾਰੀ ਵਧਾਈ ਦੇ ਪਾਤਰ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨਹਿਰਾਂ ‘ਤੇ ਤਲਵੰਡੀ ਬਾਈਪਾਸ ਉਪਰ ਵੀ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ 2 ਹੋਰ ਪੁਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿੱਚ 1 ਪੁਲ ਜਨਵਰੀ ਮਹੀਨੇ ਤੱਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਸਬੰਧੀ ਤਰਜੀਹੀ ਯੋਜਨਾ ਉਲੀਕੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਨਹਿਰਾਂ ਅਤੇ ਡੈਮਾਂ ਦੇ ਪਾਣੀ ਦੀ ਵਰਤੋਂ ਦੇ ਟੀਚੇ ਨੂੰ 100 ਪ੍ਰਤੀਸ਼ਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ 38 ਪ੍ਰਤੀਸ਼ਤ ਬਰਬਾਦ ਹੋ ਰਹੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਲਈ ਨਹਿਰਾਂ ਦੇ ਨਵੀਨੀਕਰਨ ਸਣੇ ਰਜਵਾਹੇ ਤੇ ਖਾਲਾਂ ਆਦਿ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਵਿੱਚ ਪਾਣੀ ਦੀ ਸਮੱਰਥਾ ਵਧਾਈ ਜਾਵੇਗੀ । ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ 100 ਪ੍ਰਤੀਸ਼ਤ ਵਰਤੋਂ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫ਼ੀ ਹੱਦ ਤੱਕ ਘੱਟ ਜਾਵੇਗੀ। ਇਸ ਤੋਂ ਇਲਾਵਾ ਟਿਊਬਵੈੱਲਾਂ ਦੀ ਵਰਤੋਂ ਘੱਟ ਹੋਣ ਕਾਰਨ ਬਿਜਲੀ ਦੀ ਵੀ ਵੱਡੀ ਪੱਧਰ ‘ਤੇ ਬੱਚਤ ਹੋਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸੋਮੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ ਅਤੇ ਪਿਛਲੇ 40 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ।
ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਪ੍ਰਾਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਨਵਰੀ 2024 ਦੌਰਾਨ ਇਨ੍ਹਾਂ ਪੁਲਾਂ ਦੇ ਮੁੜ-ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਇੱਕ ਸਾਲ ਦੇ ਸਮੇਂ ਵਿੱਚ ਪੂਰਾ ਹੋਣਾ ਸੀ ਪਰ ਇਸ ਨੂੰ 4 ਮਹੀਨੇ ਪਹਿਲਾਂ ਹੀ ਪੂਰਾ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਇਨ੍ਹਾਂ ਪੁਲਾਂ ਨੂੰ 2 ਮਹੀਨੇ ਪਹਿਲਾਂ ਹੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਸੀ ਜਦ ਕਿ ਇਸ ਦਾ ਰਸਮੀ ਉਦਘਾਟਨ ਅੱਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਬਾਈਪਾਸ ‘ਤੇ ਬਣ ਰਹੇ ਪੁਲ ਵੀ ਜਲਦੀ ਹੀ ਬਣ ਕੇ ਤਿਆਰ ਹੋਣ ਉਪਰੰਤ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਪਹੁੰਚਣ ‘ਤੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ. ਡੀ. ਐਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਕਾਰਜਕਾਰੀ ਇੰਜੀਨੀਅਰ ਰਾਜਸਥਾਨ ਫੀਡਰ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਸ. ਰਮਨਪ੍ਰੀਤ ਸਿੰਘ, ਸ੍ਰੀ ਸੰਦੀਪ ਗੋਇਲ ਐਸ. ਈ. ਫਿਰੋਜਪੁਰ ਕਨਾਲ ਸਰਕਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਵਰਕਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top