Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:10 pm

+91 90915 01313 , +91 90916 01313

punjabbanni@gmail.com
punjabbani@yahoo.com

ਖਡੂਰ ਸਾਹਿਬ ਤੋਂ  ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਨੇ ਮੁੜ ਜਾਰੀ ਕੀਤਾ ਨੋਟਿਸ

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਨੇ ਮੁੜ ਜਾਰੀ ਕੀਤਾ ਨੋਟਿਸ

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਨੇ ਮੁੜ ਜਾਰੀ ਕੀਤਾ ਨੋਟਿਸ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਇੱਕ ਵਾਰ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ । ਹਾਈਕੋਰਟ ਨੇ ਸਾਂਸਦ ਨੂੰ ਇਹ ਨੋਟਿਸ ਉਸ ਦੀ ਚੋਣ ਨੂੰ ਚੁਣੌਤੀ ਵਾਲੀ ਪਟੀਸ਼ਨ ਦੇ ਮਾਮਲੇ `ਚ ਪਹਿਲਾ ਨੋਟਿਸ ਅਜੇ ਤੱਕ ਨਾ ਮਿਲਣ `ਤੇ ਜਾਰੀ ਕੀਤਾ ਹੈ । ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਚੋਣ ਲੜ ਚੁੱਕੇ ਵਿਕਰਮਜੀਤ ਸਿੰਘ ਨੇ ਸਾਂਸਦ ਦੀ ਚੋਣ ਰੱਦ ਕਰਨ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ `ਤੇ ਹੁਣ ਦੂਜੀ ਵਾਰ ਇਸ ਪਟੀਸ਼ਨ `ਤੇ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ, ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਵੀ ਹਾਈਕੋਰਟ ਵੱਲੋਂ ਪਟੀਸ਼ਨ `ਤੇ ਜਾਰੀ ਪਹਿਲਾ ਨੋਟਿਸ ਹੀ ਨਹੀਂ ਮਿਲਿਆ, ਇਸ ਲਈ ਹੁਣ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਭੇਜਣ ਦੇ ਹੁਕਮ ਦਿੱਤੇ ਹਨ । ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ ਵੀ ਚੋਣ ਲੜਿਆ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ, ਉਸ ਨੇ ਆਪਣੇ ਚੋਣ ਖਰਚੇ ਦਾ ਵੀ ਪੂਰਾ ਵੇਰਵਾ ਨਹੀਂ ਦਿੱਤਾ ਹੈ । ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ, ਗੱਡੀਆਂ ਅਤੇ ਚੋਣ ਸਮੱਗਰੀ ਦੀ ਵਰਤੋਂ ਕੀਤੀ ਗਈ ਪਰ ਇਸ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ । ਇਹ ਖਰਚ ਕਿੱਥੋਂ ਹੋਇਆ ਅਤੇ ਉਸ ਨੂੰ ਮਿਲੇ ਫੰਡਾਂ ਬਾਰੇ ਵੀ ਨਹੀਂ ਜਾਣਕਾਰੀ ਦਿੱਤੀ ਗਈ। ਪਟੀਸ਼ਨ `ਚ ਇਹ ਵੀ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਵਿੱਚ ਧਾਰਮਿਕ ਸਥਾਨਾਂ ਦੀ ਵੀ ਵਰਤੋਂ ਕੀਤੀ ਗਈ ਅਤੇ ਬਿਨਾਂ ਇਜਾਜ਼ਤ ਲਏ ਸੋਸ਼ਲ ਮੀਡੀਆ `ਤੇ ਉਸ ਦਾ ਪ੍ਰਚਾਰ ਕੀਤਾ ਗਿਆ, ਇਸ ਲਈ ਹਾਈਕੋਰਟ ਤੋਂ ਉਸ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top