Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:03 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਦਿੱਤੇ ਸੰਚਾਲਕ ਸੰਸਥਾ ਦੇ ਮੈਨੇਜਰ ਤੇ ਬਸ ਡਰਾਈਵਰ ਨੂੰ ਮੁਅੱਤਲ

ਹਰਿਆਣਾ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਦਿੱਤੇ ਸੰਚਾਲਕ ਸੰਸਥਾ ਦੇ ਮੈਨੇਜਰ ਤੇ ਬਸ ਡਰਾਈਵਰ ਨੂੰ ਮੁਅੱਤਲ

ਹਰਿਆਣਾ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਦਿੱਤੇ ਸੰਚਾਲਕ ਸੰਸਥਾ ਦੇ ਮੈਨੇਜਰ ਤੇ ਬਸ ਡਰਾਈਵਰ ਨੂੰ ਮੁਅੱਤਲ
ਕੈਥਲ : ਹਰਿਆਣਾ ਦੇ ਸ਼ਹਿਰ ਕੈਥਲ ਦੇ ਬਸ ਸਟੈਂਡ ਵਿਖੇ ਪਹੁੰਚੇ ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਸ਼ੁੱਕਰਵਾਰ ਸ਼ਾਮ ਨੂੰ ਕੈਥਲ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੱਸ ਸਟੈਂਡ ‘ਤੇ ਮੁਸਾਫਰਾਂ ਲਈ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਅਧਿਕਾਰੀਆਂ ਨੂੰ ਬੱਸ ਸਟੈਂਡ ‘ਤੇ ਚਲਾਈਆਂ ਜਾ ਰਹੀਆਂ ਦੁਕਾਨਾਂ ‘ਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਯਾਤਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ਼-ਸਫ਼ਾਈ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ । ਪਖਾਨਿਆਂ ਵਿੱਚ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ਨੇ ਸੰਚਾਲਕ ਸੰਸਥਾ ਦੇ ਮੈਨੇਜਰ ਸੁਨੀਲ ਕੁਮਾਰ ਨੂੰ ਅਤੇ ਸਵਾਰੀਆਂ ਤੋਂ ਧੱਕਾ ਲਵਾ ਕੇ ਬੱਸ ਸਟਾਰਟ ਕਰਵਾਉਣ ਦੇ ਦੋਸ਼ ਹੇਠ ਬੱਸ ਡਰਾਈਵਰ ਮੋਨੂੰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ।
ਟਰਾਂਸਪੋਰਟ ਮੰਤਰੀ ਵਿੱਜ ਸਿਰਸਾ ਤੋਂ ਚੰਡੀਗੜ੍ਹ ਜਾਂਦੇ ਸਮੇਂ ਅਚਾਨਕ ਸ਼ਾਮ ਨੂੰ ਕੈਥਲ ਦੇ ਬੱਸ ਸਟੈਂਡ ‘ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਬੱਸ ਨੂੰ ਧੱਕਾ ਲਾ ਕੇ ਸਟਾਰਟ ਕੀਤਾ ਜਾ ਰਿਹਾ ਸੀ । ਨਿਰੀਖਣ ਦੌਰਾਨ ਵੀਟਾ ਬੂਥ ਨੂੰ ਬੰਦ ਕਰਨ ਦੀ ਸੂਚਨਾ ਮਿਲਦਿਆਂ ਹੀ ਟਰਾਂਸਪੋਰਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੈਂਪਲ ਲੈਣ ਦੇ ਨਿਰਦੇਸ਼ ਵੀ ਦਿੱਤੇ।ਵਿੱਜ ਨੇ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਪ੍ਰਾਈਵੇਟ ਬੱਸਾਂ ਦੀਆਂ ਟਿਕਟਾਂ ਵੀ ਚੈੱਕ ਕਰਨ ਅਤੇ ਪਖਾਨੇ ਦੀ ਸਫਾਈ ਨਾ ਹੋਣ ‘ਤੇ ਰੋਡਵੇਜ਼ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪਖਾਨਿਆਂ ਵਿੱਚ 24 ਘੰਟੇ ਸਾਫ਼-ਸਫ਼ਾਈ ਅਤੇ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top