Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:30 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ

ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ

ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ
ਚੰਡੀਗੜ੍ਹ, 28 ਨਵੰਬਰ : ਛੇ ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਸੁਣਵਾਈ ਅੱਜ ਇੱਥੇ ਅਦਾਲਤ ’ਚ ਸ਼ੁਰੂ ਹੋਈ । 18 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਕੱਦਮੇ ’ਤੇ ਲਾਈ ਰੋਕ ਹਟਾਏ ਜਾਣ ਮਗਰੋਂ ਇਹ ਸੁਣਵਾਈ ਮੁੜ ਸ਼ੁਰੂ ਹੋਈ ਹੈ।ਅੱਜ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ । ਇਸੇ ਵਿਚਾਲੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਤਾਵੇਜ਼ ਮੁਹੱਈਆ ਕਰਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।ਮਾਰਚ ਮਹੀਨੇ ਪੰਜਾਬ ਸਰਕਾਰ ਨੇ ਮੁਕੱਦਮੇ ’ਤੇ ਹਾਈ ਕੋਰਟ ਵੱਲੋਂ ਲਾਈ ਰੋਕ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ । 2015 ’ਚ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਕੇਸਾਂ ’ਚ ਰਾਮ ਰਹੀਮ ਅਤੇ ਹੋਰ ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਫਰਵਰੀ 2023 ’ਚ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੇ ਮੁਕੱਦਮਾ ਪੰਜਾਬ ਤੋਂ ਬਾਹਰ ਕਿਸੇ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ । ਕੋਟਕਪੂਰਾ ’ਚ ਇੱਕ ਮੁਲਜ਼ਮ ਦੀ ਉਸ ਦੀ ਦੁਕਾਨ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਮਗਰੋਂ ਕੇਸ ਤਬਦੀਲ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ।

Advertisement
Advertisement
Advertisement
Advertisement
Scroll to Top