ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ
ਦੁਆਰਾ: Punjab Bani ਪ੍ਰਕਾਸ਼ਿਤ :Friday, 29 November, 2024, 12:45 PM

ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ
ਧਮਾਕਿਆਂ ਨਾਲ ਘਰਾਂ ਦੀਆਂ ਕੰਧਾਂ ਹਿੱਲੀਆਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਸ਼ਹਿਰ ‘ਚ ਬੰਬ ਧਮਾਕੇ ਦੀ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 3 ਵਜੇ ਬੰਬ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਜਾਣਕਾਰੀ ਅਨੁਸਾਰ ਗੁਰਬਖਸ਼ ਨਗਰ ਥਾਣੇ ਨੇੜੇ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ । ਫਿਲਹਾਲ ਇਸ ਮਾਮਲੇ ‘ਚ ਪੁਲਿਸ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ । ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 3 ਵਜੇ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ । ਇੰਨਾ ਹੀ ਨਹੀਂ ਲੋਕਾਂ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ । ਫਿਲਹਾਲ ਇਸ ਘਟਨਾ ‘ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ।
