ਪੰਜਾਬ 'ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਦੁਆਰਾ: News ਪ੍ਰਕਾਸ਼ਿਤ :Saturday, 24 June, 2023, 07:37 PM

ਪੰਜਾਬ ‘ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ- ਪਿਛਲੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਕਾਰਨ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ।
ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ |
ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ



Scroll to Top