Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:08 pm

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਆਰ. ਪੀ. ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

ਜੀ. ਆਰ. ਪੀ. ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

ਜੀ.ਆਰ.ਪੀ ਵੱਲੋਂ ਰਾਜਪੁਰਾ ਰੇਲਵੇ ਸਟੇਸ਼ਨ ਤੋਂ 1 ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ
ਰਾਜਪੁਰਾ/ਪਟਿਆਲਾ, 29 ਨਵੰਬਰ : ਜੀ.ਆਰ.ਪੀ. ਦੇ ਡੀਐਸਪੀ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਕਰਦਿਆਂ ਜੀ.ਆਰ.ਪੀ. ਦੀ ਟੀਮ ਨੇ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ 1 ਕਿੱਲੋ 900 ਗਰਾਮ ਅਫ਼ੀਮ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਾਜਪੁਰਾ ਦੇ ਪਲੇਟਫ਼ਾਰਮ ਨੰਬਰ 1 ਪੱਛਮੀ ਸਿਰਾ ’ਤੇ ਸੀ.ਆਈ.ਏ-2 ਜੀ.ਆਰ.ਪੀ. ਵਿੱਚ ਤਾਇਨਾਤ ਐਸ.ਆਈ. ਸੁਖਵਿੰਦਰ ਸਿੰਘ ਵੱਲੋਂ ਇਕ ਵਿਅਕਤੀ ਬਲਜੀਤ ਸਿੰਘ ਪਿੰਡ ਰਹੋਣ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਉਸ ਵਿਅਕਤੀ ਪਾਸੋਂ 1 ਕਿਲੋ 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 22 ਮਿਤੀ 27-11-24 ਅ/ਧ 18/16/85 ਐਨ.ਡੀ.ਪੀ.ਐਸ ਐਕਟ ਜੀ.ਆਰ.ਪੀਜ਼ ਪਟਿਆਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top