Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:32 pm

+91 90915 01313 , +91 90916 01313

punjabbanni@gmail.com
punjabbani@yahoo.com

ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
ਦਿੱਲੀ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਅੱਜ ਲੋਕ ਸਭਾ ਭਵਨ ਦੇ ਬਾਹਰ ਵੜਿੰਗ ਸਮੇਤ ਪਟਿਆਲਾ ਤੋਂ ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਲੋਕ ਸਭਾ ਦੇ ਬਾਹਰ ਖੜ੍ਹੇ ਹੋ ਕੇ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਨੇ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚੋਂ ਫ਼ਸਲਾਂ ਦੀ ਖ਼ਰੀਦ ਵਿੱਚ ਦੇਰੀ ਕਰ ਰਹੀ ਹੈ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ “ਦਸੰਬਰ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਨਾ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਪੂਰੀ ਕੀਤੀ ਗਈ, ਨਾ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੀ ਗਰੰਟੀ ਪੂਰੀ ਹੋਈ ਅਤੇ ਨਾ ਹੀ ਲਖੀਮਪੁਰ ਖੀਰੀ ਕਾਂਡ ਦੇ ਪੀੜ੍ਹਤਾਂ ਨੂੰ ਨਿਆਂ ਮਿਲਿਆ ਹੈ । ਕਿਸਾਨਾਂ ਦੀਆਂ 12 ਦੇ ਕਰੀਬ ਰੱਖੀਆਂ ਗਈਆਂ ਮੰਗਾਂ ਵਿੱਚੋ ਇੱਕ ਵੀ ਪੂਰੀ ਨਾ ਕਰਨਾ ਭਾਜਪਾ ਦਾ ਕਿਸਾਨਾਂ ਪ੍ਰਤੀ ਅਨਿਆਂ ਅਤੇ ਸਿੱਧਾ ਧੱਕਾ ਹੈ। ਕਿਸਾਨੀ ਨਾਲ ਖੇਤਰੀ ਅਤੇ ਕੇਂਦਰ ਦੇ ਪੱਧਰ ਤੇ ਹੋ ਰਹੇ ਅਨਿਆਂ ਖਿਲਾਫ ਅੱਜ ਸੰਸਦ ਵਿੱਚ ਆਵਾਜ਼ ਉਠਾ ਕੇ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਤਾਕੀਦ ਕੀਤੀ ।

Advertisement
Advertisement
Advertisement
Advertisement
Scroll to Top