ਹਿੰਦੂ-ਮੁਸਲਿਮ ਭਾਈਚਾਰੇ ’ਚ ਵੰਡੀਆਂ ਪਾ ਰਹੀ ਹੈ ਭਾਜਪਾ : ਕਾਂਗਰਸ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 08:29 AM

ਹਿੰਦੂ-ਮੁਸਲਿਮ ਭਾਈਚਾਰੇ ’ਚ ਵੰਡੀਆਂ ਪਾ ਰਹੀ ਹੈ ਭਾਜਪਾ : ਕਾਂਗਰਸ
ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਹਿੰਦੂ-ਮੁਸਲਿਮ ਭਾਈਚਾਰੇ ’ਚ ਵੰਡੀਆਂ ਪਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ । ਮੈਂ ਸੁਪਰੀਮ ਕੋਰਟ ਨੂੰ ਅਪੀਲ ਕਰਦਾ ਹਾਂ ਕਿ ਉਹ ਜਲਦੀ ਤੋਂ ਜਲਦੀ ਮਾਮਲੇ ’ਚ ਦਖਲ ਦੇ ਕੇ ਇਨਸਾਫ ਯਕੀਨੀ ਬਣਾਏ । ਇਸੇ ਤਰ੍ਹਾਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਐਕਸ ’ਤੇ ਲਿਖਿਆ ਕਿ ‘ਸੰਭਲ ’ਚ ਅਚਾਨਕ ਹੋਈ ਹਿੰਸਾ ਪ੍ਰਤੀ ਸੂਬਾ ਸਰਕਾਰ ਦਾ ਰਵੱਈਆ ਬਹੁਤ ਹੀ ਨਿਰਾਸ਼ਾ ਭਰਿਆ ਸੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਸਲੇ ਦਾ ਨੋਟਿਸ ਲੈਣਾ ਚਾਹੀਦਾ ਹੈ । ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸੰਭਲ ’ਚ ਦੰਗੇ ਕਰਵਾਏ ਹਨ ਅਤੇ ਉਨ੍ਹਾਂ ਮੰਗ ਕੀਤੀ ਕਿ ਮੌਤਾਂ ਲਈ ਜਿੰਮੇਵਾਰ ਪੁਲਸ ਤੇ ਪ੍ਰਸ਼ਾਸਨ ਦੇ ਲੋਕਾਂ ਨੂੰ ਮੁਅੱਤਲ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ ।
