Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:24 pm

+91 90915 01313 , +91 90916 01313

punjabbanni@gmail.com
punjabbani@yahoo.com

ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਵਾਰ ਦੇ ਜੀਆਂ ਨੇ ਕਰ ਦਿਤਾ : ਸੰਯੁਕਤ ਰਾਸ਼ਟਰ

ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਵਾਰ ਦੇ ਜੀਆਂ ਨੇ ਕਰ ਦਿਤਾ : ਸੰਯੁਕਤ ਰਾਸ਼ਟਰ

ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਵਾਰ ਦੇ ਜੀਆਂ ਨੇ ਕਰ ਦਿਤਾ : ਸੰਯੁਕਤ ਰਾਸ਼ਟਰ
ਅਮਰੀਕਾ : ਔਰਤਾਂ ਲਈ ਉਨ੍ਹਾਂ ਦੇ ਘਰ ਹੀ ਸਭ ਤੋਂ ਖ਼ਤਰਨਾਕ ਸਥਾਨ ਬਣ ਗਏ ਹਨ। ਸੰਯੁਕਤ ਰਾਸ਼ਟਰ ਦੀਆਂ ਦੋ ਏਜੰਸੀਆਂ ਨੇ ਸੋਮਵਾਰ ਨੂੰ ਕਿਹਾ ਕਿ ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਿਵਾਰ ਦੇ ਜੀਆਂ ਨੇ ਕਰ ਦਿਤਾ । ਸੰਯੁਕਤ ਰਾਸ਼ਟਰ ਮਹਿਲਾ ਅਤੇ ਸੰਯੁਕਤ ਰਾਸ਼ਟਰ ਦੇ ਡਰੱਗਜ਼ ਐਂਡ ਕ੍ਰਾਈਮ ਦਫਤਰ (ਯੂ.ਐਨ. ਆਫਿਸ ਆਨ ਡਰੱਗਜ਼ ਐਂਡ ਕ੍ਰਾਈਮ) ਨੇ ਕਿਹਾ ਕਿ ਵਿਸ਼ਵ ਪੱਧਰ ’ਤੇ 2023 ਦੌਰਾਨ ਲਗਭਗ 51,100 ਔਰਤਾਂ ਅਤੇ ਲੜਕੀਆਂ ਦੀ ਮੌਤ ਲਈ ਇਕ ਨਜ਼ਦੀਕੀ ਸਾਥੀ ਜਾਂ ਪਰਵਾਰਕ ਮੈਂਬਰ ਜ਼ਿੰਮੇਵਾਰ ਹੈ, ਜਦਕਿ 2022 ਵਿਚ ਇਹ ਗਿਣਤੀ 48,800 ਸੀ । ਔਰਤਾਂ ਵਿਰੁਧ ਹਿੰਸਾ ਦੇ ਖਾਤਮੇ ਲਈ ਕੌਮਾਂਤਰੀ ਦਿਵਸ ਦੇ ਮੌਕੇ ’ਤੇ ਜਾਰੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਵਾਧਾ ਵਧੇਰੇ ਕਤਲਾਂ ਦਾ ਨਤੀਜਾ ਨਹੀਂ ਹੈ, ਬਲਕਿ ਮੁੱਖ ਤੌਰ ’ਤੇ ਦੇਸ਼ਾਂ ਤੋਂ ਉਪਲਬਧ ਵਧੇਰੇ ਅੰਕੜਿਆਂ ਕਾਰਨ ਹੋਇਆ ਹੈ ।
ਏਜੰਸੀ ਨੇ ਜ਼ੋਰ ਦੇ ਕੇ ਕਿਹਾ, ‘‘ਹਰ ਥਾਂ ਔਰਤਾਂ ਅਤੇ ਕੁੜੀਆਂ ਲਿੰਗ ਅਧਾਰਤ ਹਿੰਸਾ ਦੇ ਇਸ ਅਤਿਅੰਤ ਰੂਪ ਤੋਂ ਪ੍ਰਭਾਵਤ ਹੋ ਰਹੀਆਂ ਹਨ ਅਤੇ ਕੋਈ ਵੀ ਖੇਤਰ ਬਚਿਆ ਨਹੀਂ ਹੈ। ਘਰ ਔਰਤਾਂ ਅਤੇ ਕੁੜੀਆਂ ਲਈ ਸੱਭ ਤੋਂ ਖਤਰਨਾਕ ਜਗ੍ਹਾ ਹੈ।ਰਿਪੋਰਟ ਅਨੁਸਾਰ, ਨਜ਼ਦੀਕੀ ਸਾਥੀਆਂ ਅਤੇ ਪਰਵਾਰਕ ਮੈਂਬਰਾਂ ਵਲੋਂ ਕੀਤੇ ਗਏ ਕਤਲਾਂ ਦੀ ਸੱਭ ਤੋਂ ਵੱਧ ਗਿਣਤੀ ਅਫਰੀਕਾ ’ਚ ਹੋਈ, ਜਿੱਥੇ 2023 ’ਚ ਔਰਤਾਂ ਦਾ ਅਨੁਮਾਨਤ 21,700 ਸ਼ਿਕਾਰ ਹੋਇਆ । ਅਫ਼ਰੀਕਾ ’ਚ ਅਪਣੀ ਆਬਾਦੀ ਦੇ ਮੁਕਾਬਲੇ ਸੱਭ ਤੋਂ ਵੱਧ ਪੀੜਤ ਸਨ, ਪ੍ਰਤੀ 100,000 ਲੋਕਾਂ ’ਤੇ 2.9 ਪੀੜਤ ਸਨ । ਰਿਪੋਰਟ ’ਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਅਮਰੀਕਾ ’ਚ ਇਹ ਦਰ ਹੋਰ ਵੀ ਜ਼ਿਆਦਾ ਸੀ, ਜਿੱਥੇ ਪ੍ਰਤੀ 1 ਲੱਖ ’ਤੇ 1.6 ਔਰਤਾਂ ਪੀੜਤ ਸਨ, ਜਦਕਿ ਓਸ਼ੇਨੀਆ ’ਚ ਇਹ ਗਿਣਤੀ 1.5 ਪ੍ਰਤੀ 1 ਲੱਖ ਸੀ। ਏਸ਼ੀਆ ’ਚ ਇਹ ਦਰ ਬਹੁਤ ਘੱਟ ਸੀ, ਪ੍ਰਤੀ 1 ਲੱਖ .8 ਪੀੜਤਾਂ ਦੇ ਨਾਲ, ਜਦਕਿ ਯੂਰਪ ’ਚ ਇਹ ਪ੍ਰਤੀ 1 ਲੱਖ 0.6 ਸੀ । ਰਿਪੋਰਟ ਮੁਤਾਬਕ ਯੂਰਪ ਅਤੇ ਅਮਰੀਕਾ ’ਚ ਔਰਤਾਂ ਦਾ ਕਤਲ ਜਾਣਬੁਝ ਕੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਲੋਂ ਕੀਤਾ ਜਾਂਦਾ ਹੈ। ਇਸ ਦੇ ਉਲਟ, ਮਰਦਾਂ ਦੇ ਜ਼ਿਆਦਾਤਰ ਕਤਲ ਘਰ ਤੋਂ ਬਾਹਰ ਹੁੰਦੇ ਹਨ । ਰੀਪੋਰਟ ’ਚ ਕਿਹਾ ਗਿਆ ਹੈ ਕਿ ਹਾਲਾਂਕਿ ਕਤਲ ਦੇ ਜ਼ਿਆਦਾਤਰ ਪੀੜਤ ਮਰਦ ਅਤੇ ਮੁੰਡੇ ਹਨ ਪਰ ਨਿੱਜੀ ਖੇਤਰ ’ਚ ਹਿੰਸਾ ਕਾਰਨ ਔਰਤਾਂ ਅਤੇ ਕੁੜੀਆਂ ਪ੍ਰਭਾਵਤ ਹੋ ਰਹੀਆਂ ਹਨ ।

Advertisement
Advertisement
Advertisement
Advertisement
Scroll to Top