Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਮਰੀਕਾ 'ਚ ਉੱਘੇ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ

ਦੁਆਰਾ: News ਪ੍ਰਕਾਸ਼ਿਤ :Friday, 23 June, 2023, 07:39 PM

ਪ੍ਰਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਹੋਈਆਂ ਵਿਚਾਰਾਂ
– ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਪੂਰੀ ਤਰ੍ਹਾਂ ਸਫਲ : ਦਰਸ਼ਨ ਧਾਲੀਵਾਲ
ਪਟਿਆਲਾ, 23 ਜੂਨ :
ਪੰਜਾਬ ਦੀ ਸ਼ਾਨ, ਉੱਘੇ ਪ੍ਰਵਾਸੀ ਭਾਰਤੀ
ਦਰਸ਼ਨ ਸਿੰਘ ਰੱਖੜਾ ਨੇ ਲੰਘੇ ਕੱਲ ਅਮਰੀਕਾ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਸਬੰਧੀ ਅਤੇ ਭਾਰਤ ਦੇ ਵਿਦੇਸ਼ਾਂ ਨਾਲ ਵਪਾਰ ਨੂੰ ਵਧਾਉਣ ਸਬੰਧੀ ਵੀ ਚਰਚਾ ਹੋਈ।
ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਦਿਨਾਂ ਤੋਂ ਅਮਰੀਕਾ ਦੇ ਦੌਰੇ ‘ਤੇ ਹਨ ਤੇ ਉਨ੍ਹਾਂ ਨੇ ਲੰਘੇ ਕੱਲ ਅਮਰੀਕੀ ਸੰਸਦ ਨੂੰ ਵੀ ਸੰਬੋਧਨ ਕੀਤਾ ਸੀ। ਦਰਸ਼ਨ ਸਿੰਘ ਧਾਲੀਵਾਲ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਬਾਈਡਨ ਨਾਲ ਵਾਈਟ ਹਾਊਸ ਵਿੱਚ ਮੁਲਾਕਾਤ ਦੌਰਾਨ ਦੇਸ਼ ਦੀ ਬਿਤਹਰੀ ਲਈ ਕਈ ਬੇਹਦ ਅਹਿਮ ਸਮਝੌਤੇ ਕੀਤੇ ਹਨ, ਜਿਨ੍ਹਾ ਵਿੱਚ ਲੜਾਕੂ ਤੇਜਸ ਦੇ ਇੰਜਣ ਦਾ ਉਤਪਾਦਨ ਵੀ ਭਾਰਤ ਵਿੱਚ ਹੋਣਾ ਸ਼ੁਰੂ ਹੋ ਜਾਵੇਗਾ। ਇਸਦੇ ਨਾਲ ਹੀ ਰੱਖਿਆ ਸਬੰਧੀ ਹੋਰ ਬਹੁਤ ਸਾਰੇ ਸਮਝੌਤੇ ਕੀਤੇ ਗਏ ਹਨ।
ਦਰਸ਼ਨ ਸਿੰਘ ਧਾਲੀਵਾਲ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਂਘੇ ਪ੍ਰਵਾਸੀ ਭਾਰਤੀਆਂ ਨੂੰ ਖੁਲਕੇ ਮਿਲੇ ਤੇ ਉਨ੍ਹਾਂ ਨੇ ਬੜੀ ਖੁਲੀ ਡੁਲੀ ਗੱਲਬਾਤ ਆਪਣੇ ਭਾਰਤੀਆਂ ਨਾਲ ਕੀਤੀ ਤੇ ਊਨ੍ਹਾਂ ਨੂੰ ਖੁਲਾ ਸਮਾਂ ਦਿੱਤਾ। ਉਨ੍ਹਾਂ ਆਖਿਆ ਕਿ ਸ੍ਰੀ ਨਰਿੰਦਰ ਮੋਦੀ ਇਸਤੋਂ ਬਾਅਦ ਪ੍ਰਵਾਸੀ ਭਾਰਤੀਆਂ ਵੱਲੋਂ ਬਣਾਏ ਇੱਕ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਅਜਿਹਾ ਸਵਾਗਤ ਅਮਰੀਕਾ ਵਿੱਚ ਹੋਇਆ ਹੈ, ਜੋਕਿ ਅੱਜ ਤੱਕ ਕਿਸੇ ਵੀ ਪ੍ਰਧਾਨਮੰਤਰੀ ਦਾ ਨਹੀਂ ਹੋਇਆ।
ਅਮਰੀਕਾ ਅਤੇ ਵਿਦੇਸ਼ਾਂ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ ਡੰਕਾ ਵਜਾਉਣ ਵਾਲੇ ਦਰਸ਼ਨ ਸਿੰਘ ਧਾਲੀਵਾਲ 1972 ਵਿੱਚ ਅਮਰੀਕਾ ਵਿੱਚ ਗਏ ਸਨ, ਜਿਨ੍ਹਾ ਲੇ ਆਪਣੇ ਬਲਬੁਤੇ ‘ਤੇ ਉੱਥੇ ਇੱਕ ਵੱਡਾ ਸਾਮਰਾਜ ਖੜਾ ਕੀਤਾ ਹੈ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਰੱਖੜਾ ਵੀ ਹਾਜਰ ਰਹੇ।



Scroll to Top