Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:10 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 26 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਧੂਰੀ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ. ਡੀ. ਐਮ ਧੂਰੀ ਵਿਕਾਸ ਹੀਰਾ, ਚੇਅਰਮੈਨ ਪੰਜਾਬ ਲਘੂ ਉਦਯੋਗ ਨਿਗਮ ਦਲਬੀਰ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਤੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਇਰੀਗੇਸ਼ਨ, ਸਿਹਤ ਤੇ ਸਿੱਖਿਆ, ਪੰਜਾਬ ਮੰਡੀ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੋਂ ਵੱਖ-ਵੱਖ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਦੀ ਬਿਹਤਰੀ ਲਈ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਸਮੇਂ ਸਮੇਂ ‘ਤੇ ਲੋੜਵੰਦ ਲੋਕਾਂ ਤੱਕ ਜ਼ਮੀਨੀ ਪੱਧਰ ‘ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰਨਾਂ ਕਾਰਜਕਾਰੀ ਏਜੰਸੀਆਂ ਨੂੰ ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ । ਮੀਟਿੰਗ ਦੌਰਾਨ ਧੂਰੀ ਤੇ ਸ਼ੇਰਪੁਰ ਬਲਾਕਾਂ ਦਾ ਕਾਇਆ-ਕਲਪ ਕਰਨ ਲਈ ਹੋਰ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ ।

Advertisement
Advertisement
Advertisement
Advertisement
Scroll to Top