ਆਰ. ਬੀ. ਆਈ. ਗਵਰਨਰ ਹਸਪਤਾਲ ਦਾਖਲ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 01:20 PM
ਆਰ. ਬੀ. ਆਈ. ਗਵਰਨਰ ਹਸਪਤਾਲ ਦਾਖਲ
ਚੇਨੰਈ : ਰਿਜਰਵ ਬੈਂਕ ਆਫ ਇੰਡੀਆ (ਆਰ. ਬੀ. ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਸਿਹਤ ਸਬੰਧੀ ਸਮੱਸਿਆ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਐਮਰਜੈਂਸੀ ਨਹੀਂ ਹੈ । ਆਰ. ਬੀ. ਆਈ. ਗਵਰਨਰ ਸ਼ਕਤੀਕਾਂਤ ਦਾਸ ਨੂੰ ਮਾਮੂਲੀ ਸਮੱਸਿਆ ਕਾਰਨ ਚੇਨੱਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਸ਼ਕਤੀਕਾਂਤ ਦਾਸ ਨੂੰ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਆਰ. ਬੀ. ਆਈ. ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਐਸਿਡਿਟੀ ਦੀ ਸ਼ਿਕਾਇਤ ਹੋਈ ਹੈ ਅਤੇ ਉਨ੍ਹਾਂ ਨੂੰ ਚੇਨੱਈ ਦੇ ਅਪੋਲੋ ਹਸਪਤਾਲ ’ਚ ਨਿਗਰਾਨੀ ਲਈ ਦਾਖ਼ਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਅਗਲੇ 2-3 ਘੰਟਿਆਂ ਵਿੱਚ ਉਸਨੂੰ ਛੁੱਟੀ ਦੇ ਦਿੱਤੀ ਜਾਵੇਗੀ । ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ।