Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ

ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਭੋਗਪੁਰ ਖੰਡ ਮਿੱਲ ਵਿਖੇ ਪੈਟਰੋਲ ਪੰਪ ਦਾ ਉਦਘਾਟਨ

ਕਿਹਾ ਉਪਰਾਲੇ ਦਾ ਉਦੇਸ਼ ਸਹਿਕਾਰੀ ਸਭਾਵਾਂ ਲਈ ਆਮਦਨ ਦੇ ਸਰੋਤ ਪੈਦਾ ਕਰਕੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨਾ

ਪੰਜਾਬ ਸਰਕਾਰ ਦੀ ਸੂਬੇ ਦੇ ਸਹਿਕਾਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ/ਜਲੰਧਰ, 24 ਜੂਨ
ਸੂਬੇ ਵਿੱਚ ਸਹਿਕਾਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸ਼ੁੱਕਰਵਾਰ ਨੂੰ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਇੰਡੀਅਨ ਆਇਲ ਦੇ ਨਵੇਂ ਪੈਟਰੋਲ ਪੰਪ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਭੋਗਪੁਰ ਲਈ ਆਮਦਨ ਦੇ ਵੱਖ-ਵੱਖ ਸਰੋਤ ਪੈਦਾ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫਿਊਲ ਸਟੇਸ਼ਨ ਲਈ ਜ਼ਮੀਨ ਭੋਗਪੁਰ ਸ਼ੂਗਰ ਮਿੱਲ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਮਿੱਲ ਦੀ ਜ਼ਮੀਨ ’ਤੇ ਆਪਣਾ ਰਿਟੇਲ ਆਊਟਲੈਟ ਸਥਾਪਤ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਹ ਸਾਂਝਾ ਉੱਦਮ ਗਾਹਕਾਂ ਲਈ ਮਿਆਰੀ ਉਤਪਾਦ ਅਤੇ ਸੇਵਾਵਾਂ ਨੂੰ ਯਕੀਨੀ ਬਣਾਏਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਹਿਕਾਰੀ ਲਹਿਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਉਚ ਲੀਹ ‘ਤੇ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੀ.ਐਮ.ਭੋਗਪੁਰ ਸ਼ੂਗਰ ਮਿੱਲ ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਪੈਟਰੋਲ ਪੰਪ ਭੋਗਪੁਰ ਤੋਂ ਬੁੱਲੋਵਾਲ ਰੋਡ ‘ਤੇ ਸਥਿਤ ਹੈ, ਜਿੱਥੇ ਰੋਜ਼ਾਨਾ ਵਾਹਨਾਂ ਦੀ ਭਾਰੀ ਆਵਾਜਾਈ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਪ ਸਾਰੇ ਯਾਤਰੀਆਂ ਲਈ ਖੁੱਲ੍ਹਾ ਰਹੇਗਾ, ਜੋ ਆਈ.ਓ.ਸੀ. ਦੇ ਮਿਆਰੀ ਉਤਪਾਦਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਫਿਊਲ ਸਟੇਸ਼ਨ ਦਾ ਸਾਰਾ ਸੰਚਾਲਨ ਮਿੱਲ ਵੱਲੋਂ ਕੀਤਾ ਜਾਵੇਗਾ, ਜਿਸ ਦੇ ਲਈ ਇੱਥੇ ਪਹਿਲਾਂ ਹੀ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਹੋਰ ਮਜ਼ਬੂਤੀ ਲਈ ਇਸ ਨਿਵੇਕਲੀ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਗਿੱਲ (ਰਾਜਾ), ਆਪ ਆਗੂ ਜੀਤ ਲਾਲ ਭੱਟੀ, ਡੀ.ਜੀ.ਐਮ. ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਰਾਜਨ ਬੇਰੀ, ਚੇਅਰਮੈਨ ਸ਼ੂਗਰ ਮਿੱਲ ਭੋਗਪੁਰ ਪਰਮਵੀਰ ਸਿੰਘ, ਜਨਰਲ ਮੈਨੇਜਰ ਸੀ.ਐਸ.ਐਮ. ਭੋਗਪੁਰ ਗੁਰਵਿੰਦਰ ਪਾਲ ਸਿੰਘ, ਡਾਇਰੈਕਟਰ ਮਨਜੀਤ ਸਿੰਘ, ਵਾਈਸ ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ, ਡਾਇਰੈਕਟਰ ਹਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top