ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਕਰੇਗਾ ਪ੍ਰੈਸ ਕਾਨਫਰੰਸ ਕਕੇ ਅਗਲੀ ਰਣਨੀਤੀ ਤੈਅ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 02:24 PM

ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਕਰੇਗਾ ਪ੍ਰੈਸ ਕਾਨਫਰੰਸ ਕਕੇ ਅਗਲੀ ਰਣਨੀਤੀ ਤੈਅ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਚ ਲੈਣ ਦੇ ਵਿਰੋਧ ਚ ਵੱਡੀ ਗਿਣਤੀ ‘ਚ ਕਿਸਾਨ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ । ਖਨੌਰੀ ਸਰਹੱਦ ਤੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਵੀ ਹੋਈ । ਦੱਸਿਆ ਜਾ ਰਿਹਾ ਹੈ ਕਿ ਦੋਵਾਂ ਫੋਰਮਾਂ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਖਨੌਰੀ ਸਰਹੱਦ ਤੋਂ ਬਾਅਦ ਕਰੀਬ ਤਿੰਨ ਵਜੇ ਕੀਤਾ ਜਾਵੇਗਾ । ਕਿਸਾਨ ਆਗੂ 3 ਵਜੇ ਤੋਂ ਬਾਅਦ ਭੁੱਖ ਹੜਤਾਲ ਬਾਰੇ ਫੈਸਲਾ ਲੈਣਗੇ ਅਤੇ ਅਗਲੀ ਰਣਨੀਤੀ ਤੈਅ ਕਰਨਗੇ ।
