Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚਾਰ ਹਫ਼ਤਿਆਂ ਲਈ ਟਾਲੀ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚਾਰ ਹਫ਼ਤਿਆਂ ਲਈ ਟਾਲੀ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚਾਰ ਹਫ਼ਤਿਆਂ ਲਈ ਟਾਲੀ
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ । ਕੇਂਦਰ ਸਰਕਾਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ `ਤੇ ਵਿਚਾਰ ਕਰ ਰਹੀ ਹੈ, ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਸਰਕਾਰ ਫੈਸਲਾ ਲੈਣ ਲਈ ਸਮਾਂ ਲੈ ਰਹੀ ਹੈ । ਇਸ ਮਾਮਲੇ ਵਿੱਚ ਕੁਝ ਏਜੰਸੀਆਂ ਨਾਲ ਵੀ ਗੱਲਬਾਤ ਹੋਣੀ ਹੈ । ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ । ਜਿਕਰਯੋਗ ਹੈ ਕਿ 18 ਨਵੰਬਰ ਨੂੰ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇ. ਵੀ. ਵਿਸ਼ਵਨਾਥਨ ਦੇ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ `ਤੇ 2 ਹਫਤਿਆਂ `ਚ ਫੈਸਲਾ ਲੈਣ ਲਈ ਕਿਹਾ ਹੈ ।

Advertisement
Advertisement
Advertisement
Advertisement
Scroll to Top