ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਜਿਲਾ ਪ੍ਰਸ਼ਾਸਨ ਨੇ ਲਗਾਈ 30 ਨਵੰਬਰ ਤੱਕ ਜਿ਼ਲੇ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ

ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਜਿਲਾ ਪ੍ਰਸ਼ਾਸਨ ਨੇ ਲਗਾਈ 30 ਨਵੰਬਰ ਤੱਕ ਜਿ਼ਲੇ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ
ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਸੰਭਲ ਸਥਿਤ ਮੁਗਲ ਕਾਲ ਦੀ ਜਾਮਾ ਮਸਜਿਦ ਦੇ ਦੂਜੇ ਸਰਵੇਖਣ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ । ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ‘ਤੇ ਪਥਰਾਅ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਹਲਕਾ ਲਾਠੀਚਾਰਜ ਕੀਤਾ । ਪ੍ਰਸ਼ਾਸਨ ਨੇ ਸੰਭਲ ਤਹਿਸੀਲ ਵਿਚ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ ਅਤੇ ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ । ਉਤਰ ਪ੍ਰਦੇਸ਼ ਦੇ ਸੰਭਲ ਵਿਚ ਜਾਮਾ ਮਸਜਿਦ ‘ਚ ਐਤਵਾਰ ਨੂੰ ਸਰਵੇ ਦੇ ਕੰਮ ਦੌਰਾਨ ਹੋਈ ਹਿੰਸਾ ਦੇ ਮੱਦੇਨਜ਼ਰ ਜਿਲਾ ਪ੍ਰਸ਼ਾਸਨ ਨੇ 30 ਨਵੰਬਰ ਤੱਕ ਜਿ਼ਲੇ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਹੁਣ ਕਿਸੇ ਵੀ ਬਾਹਰੀ ਵਿਅਕਤੀ, ਸਮਾਜਿਕ ਸੰਗਠਨ ਜਾਂ ਜਨ ਪ੍ਰਤੀਨਿਧੀ ਨੂੰ ਜਿ਼ਲ੍ਹੇ ਵਿਚ ਦਾਖਲ ਹੋਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ । ਘਟਨਾ ਤੋਂ ਬਾਅਦ ਸੰਭਲ ਜ਼ਿਲੇ ‘ਚ ਮਾਹੌਲ ਕਾਫੀ ਸੰਵੇਦਨਸ਼ੀਲ ਹੈ ।
