Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਨੰਗਲ ਫਲਾਈਉਵਰ ਦੀ ਪ੍ਰਗਤੀ ਤੇ ਹਰਜੋਤ ਸਿੰਘ ਬੈਂਸ ਵਲੋਂ ਸੰਤੁਸ਼ਟੀ ਦਾ ਪ੍ਰਗਟਾਵਾ

ਨੰਗਲ ਫਲਾਈਉਵਰ ਦੀ ਪ੍ਰਗਤੀ ਤੇ ਹਰਜੋਤ ਸਿੰਘ ਬੈਂਸ ਵਲੋਂ ਸੰਤੁਸ਼ਟੀ ਦਾ ਪ੍ਰਗਟਾਵਾ

ਨੰਗਲ ਸ਼ਹਿਰ ਦੀਆਂ ਸੜਕਾਂ ਨੂੰ ਦਰੁਸਤ ਕਰਨ ਦੇ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ

ਕੁਸ਼ਟ ਆਸ਼ਰਮ ਨਵੇਂ ਸਥਾਨ ਤੇ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਹੋ ਜਾਵੇਗਾ ਤਬਦੀਲ

ਚੰਡੀਗੜ੍ਹ, 23 ਜੂਨ:

ਨੰਗਲ ਫਲਾਈਉਵਰ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਉਸਾਰੀ ਕੰਪਨੀ ਵਲੋਂ ਬੀਤੇ ਕੁਝ ਦਿਨਾਂ ਤੋਂ ਉਸਾਰੀ ਸਬੰਧੀ ਕਾਰਜਾਂ ਵਿਚ ਲਿਆਂਦੀ ਗਈ ਤੇਜ਼ੀ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਉਸਾਰੀ ਕੰਪਨੀ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਜਿਵੇਂ ਹੀ ਰੇਲਵੇ ਲਾਈਨ ‘ਤੇ ਹੋਣ ਵਾਲੀ ਉਸਾਰੀ ਦਾ ਕੰਮ ਮੁਕੰਮਲ ਹੁੰਦਾ ਹੈ ਤਾਂ ਬਾਕੀ ਰਹਿੰਦੇ ਕੰਮ ਨੂੰ ਮੁਕੰਮਲ ਕਰਨ ਲਈ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰ ਦਿਤੀ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀ ਹਦਾਇਤ ਕੀਤੀ ਨੰਗਲ ਕੁਸ਼ਟ ਆਸ਼ਰਮ ਦੇ ਵਸਨੀਕ ਨੂੰ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਨਵੀਂ ਥਾਂ ਤੇ ਤਬਦੀਲ ਕਰ ਦਿੱਤਾ ਜਾਵੇ ਅਤੇ ਇਸ ਥਾਂ ਨੂੰ ਖਾਲੀ ਕਰਕੇ ਫਲਾਈਉਵਰ ਨਾਲ ਸਬੰਧਤ ਹੋਣ ਵਾਲੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇ।

ਸ.ਬੈਂਸ ਨੇ ਉਸਾਰੀ ਕੰਪਨੀ ਅਤੇ ਰੇਲਵੇ ਦਰਮਿਆਨ ਚਲ ਰਹੇ ਮਸਲਿਆਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ।

ਕੈਬਨਿਟ ਮੰਤਰੀ ਨੇ ਨਗਰ ਕੌਂਸਲ ਨੰਗਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ਼ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਅਤੇ ਨਾਲ ਹੀ ਸ਼ਹਿਰ ਦੀਆਂ ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਦਰੁਸਤ ਕੀਤਾ ਜਾਵੇ।

ਨੰਗਲ ਫਲਾਈਉਵਰ ਸਬੰਧੀ ਅਗਾਮੀ ਹਫਤਾਵਾਰੀ ਮੀਟਿੰਗ 3 ਜੁਲਾਈ 2023 ਨੂੰ ਹੋਵੇਗੀ।

Advertisement
Advertisement
Advertisement
Advertisement
Scroll to Top