Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:23 pm

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ  ‘ ਸਾਡਾ ਪਖਾਨਾ ,ਸਾਡਾ ਮਾਣ ’  ਮੁਹਿੰਮ 10 ਦਸੰਬਰ ਤੱਕ ਜਾਰੀ ਰਹੇਗੀ

ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ‘ ਸਾਡਾ ਪਖਾਨਾ ,ਸਾਡਾ ਮਾਣ ’ ਮੁਹਿੰਮ 10 ਦਸੰਬਰ ਤੱਕ ਜਾਰੀ ਰਹੇਗੀ

ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ‘ ਸਾਡਾ ਪਖਾਨਾ ,ਸਾਡਾ ਮਾਣ ’ ਮੁਹਿੰਮ 10 ਦਸੰਬਰ ਤੱਕ ਜਾਰੀ ਰਹੇਗੀ
ਪਟਿਆਲਾ 25 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਅੱਜ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਅਧੀਨ ਵੱਖ-ਵੱਖ ਸਕੀਮਾਂ ਦੀ ਪ੍ਰਵਾਨਗੀ ਸਬੰਧੀ ਜ਼ਿਲ੍ਹਾ ਵਾਟਰ ਸੈਨੀਟੈਸ਼ਨ ਮਿਸ਼ਨ ਦੀ ਇਕ ਮੀਟਿੰਗ ਹੋਈ । ਇਸ ਮੌਕੇ ਜ਼ਿਲ੍ਹਾ ਸੈਨੀਟੈਸ਼ਨ ਅਫਸਰ ਨੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਪਿੰਡਾ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਤਹਿਤ ਕੰਮਿਊਨਿਟੀ ਸੈਨੇਟਰੀ ਕੰਪਲੈਕਸ ਬਣਵਾਏ ਜਾਣਗੇ ਜਿਸ ਦਾ ਮੁੱਖ ਟੀਚਾ ਪੇਂਡੂ ਖੇਤਰ ਵਿੱਚ ਸੁਰੱਖਿਅਤ ਸੈਨੀਟਰੀ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ । ਉਹਨਾਂ ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਗੋਬਰ ਧਨ ਤੇ ਬਾਇਓ ਗੈਸ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਗਵਾਉਣ ਸਬੰਧੀ ਵੀ ਸਮੀਖਿਆ ਕੀਤੀ । ਅਨੁਪ੍ਰਿਤਾ ਜੌਹਲ ਨੇ ਸਮੂਹਿਕ ਪਖਾਨਿਆਂ ਦੀ ਸਾਫ ਸਫਾਈ ਬਾਰੇ ਸਮੂਹ ਅਫਸਰਾਂ ਨੂੰ ਹਦਾਇਤ ਕੀਤੀ ਅਤੇ ਸੌਂਪੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਦਿੱਤੀ । ਉਹਨਾਂ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜ਼ਾਨਾਂ ਅਧਾਰ ਤੇ ਮੋਨੀਟਰ ਕੀਤਾ ਜਾਵੇ ਅਤੇ ਉਹਨਾਂ ਨੂੰ ਮਿੱਥੇ ਸਮੇਂ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ । ਉਹਨਾਂ ਕਿਹਾ ਕਿ 19 ਨਵੰਬਰ ਤੋ ਸ਼ੁਰੂ ਹੋਈ ‘ ਸਾਡਾ ਪਖਾਨਾ , ਸਾਡਾ ਮਾਣ ‘ ਤਹਿਤ ਮੁਹਿੰਮ 10 ਦਸੰਬਰ ਤੱਕ ਜਾਰੀ ਰਹੇਗੀ ਜਿਸ ਦਾ ਮੁੱਖ ਟੀਚਾ ਜਨਤਾ ਨੂੰ ਸਫਾਈ ਪ੍ਰਤੀ ਜਾਗਰੁਕ ਕਰਨਾ ਹੈ । ਉਹਨਾ ਦੱਸਿਆ ਕਿ ਇਸ ਦੌਰਾਨ ਸੈਨੀਟੇਸ਼ਨ ਕਾਮਿਆਂ ਵੱਲੋਂ ਵੱਖ ਵੱਖ ਜਗ੍ਹਾਵਾਂ ਤੇ ਕੈਂਪ ਲਗਾਏ ਜਾਣਗੇ । ਉਂਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋ ਵਾਂਝੇ ਰਹਿ ਗਏ ਲੋੜ ਵੰਦ ਵਿਅਕਤੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਣ ਲਈ ਵੀ ਹਦਾਇਤ ਕੀਤੀ । ਮੀਟਿੰਗ ਦੌਰਾਨ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਵਿਪਿਨ ਸਿੰਗਲਾ, ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਸਿੱਧੂ, ਡੀ.ਡੀ.ਪੀ.ਓ. ਸ਼ਵਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top