Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਦੁਆਰਾ: Punjab Bani ਪ੍ਰਕਾਸ਼ਿਤ :Monday, 25 November, 2024, 06:09 PM

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ. ਐਸ. ਪੀ. ਸੀ. ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ । ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ ਨਿਯੁਕਤੀ ਪੱਤਰ ਮਿਲਿਆ ਹੈ । ਉਸ ਨੇ ਕਿਹਾ ਕਿ ਇਹ ਮੌਜੂਦਾ ਸੂਬਾ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ । ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਉਸ ਨੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ । ਸੰਗਰੂਰ ਤੋਂ ਸੁਖਚੈਨ ਕੌਰ ਨੇ ਵੀ ਲੋਕ ਭਲਾਈ ਨੂੰ ਯਕੀਨੀ ਬਣਾਉਣ ਹਿੱਤ ਨੌਜਵਾਨਾਂ ਲਈ ਉਮੀਦ ਦੀ ਕਿਰਨ ਬਣਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ । ਉਸ ਨੇ ਕਿਹਾ ਕਿ ਹੋਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਰਿਣੀ ਹੈ । ਸੰਗਰੂਰ ਤੋਂ ਜਸਪ੍ਰੀਤ ਕੌਰ ਨੇ ਵੀ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨੌਕਰੀ ਪ੍ਰਾਪਤ ਕਰਨ ਲਈ ਯਤਨਸ਼ੀਲ ਸੀ ਅਤੇ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਕਰਜ਼ਦਾਰ ਹੈ ।
ਅੰਮ੍ਰਿਤਸਰ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹੁਤ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਪੂਰੇ ਪਰਿਵਾਰ ਵਿੱਚੋਂ ਉਸ ਨੂੰ ਹੀ ਪਹਿਲੀ ਵਾਰ ਸਰਕਾਰੀ ਨੌਕਰੀ ਮਿਲੀ ਹੈ । ਉਸ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹ ਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਗਿਆ ਹੈ । ਬਠਿੰਡਾ ਤੋਂ ਰੁਜਲ ਰਾਣੀ ਨੇ ਵੀ ਮੁੱਖ ਮੰਤਰੀ ਵੱਲੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ । ਫਰੀਦਕੋਟ ਤੋਂ ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਨਿਯੁਕਤੀ ਪ੍ਰਕਿਰਿਆ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦੇ ਧੰਨਵਾਦੀ ਹੈ । ਸੰਗਰੂਰ ਦੇ ਰਹਿਣ ਵਾਲੇ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਸ ਨੇ ਇਟਲੀ ਤੋਂ ਵਾਪਸ ਆ ਕੇ ਨੌਕਰੀ ਜੁਆਇਨ ਕੀਤੀ ਹੈ ਅਤੇ ਨਿਯੁਕਤੀ ਪੱਤਰ ਮਿਲਣ ਉਪਰੰਤ ਘਰ ਚਲਾ ਜਾਵੇਗਾ । ਉਸ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ।



Scroll to Top