Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:53 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ੌਜ ਨੇ 300 ਯੂਨਿਟ ਮੁਫ਼ਤ ਬਿਜਲੀ ਲਈ ਪੰਜਾਬ ਸਰਕਾਰ ਤੱਕ ਕੀਤੀ ਪਹੁੰਚ

ਫ਼ੌਜ ਨੇ 300 ਯੂਨਿਟ ਮੁਫ਼ਤ ਬਿਜਲੀ ਲਈ ਪੰਜਾਬ ਸਰਕਾਰ ਤੱਕ ਕੀਤੀ ਪਹੁੰਚ

ਫ਼ੌਜ ਨੇ 300 ਯੂਨਿਟ ਮੁਫ਼ਤ ਬਿਜਲੀ ਲਈ ਪੰਜਾਬ ਸਰਕਾਰ ਤੱਕ ਕੀਤੀ ਪਹੁੰਚ
ਚੰਡੀਗੜ੍ਹ : ਭਾਰਤੀ ਫ਼ੌਜ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਦੇ ਘਰੇਲੂ ਬਿਜਲੀ ਦੇ ‘ਜ਼ੀਰੋ ਬਿੱਲਾਂ’ ਦਾ ਲਾਹਾ ਫ਼ੌਜੀ ਛਾਉਣੀਆਂ ਤੱਕ ਵੀ ਪਹੁੰਚੇ। ਭਾਰਤੀ ਫ਼ੌਜ ਨੇ ਪੰਜਾਬ ਸਰਕਾਰ ਤੱਕ ਪਹੁੰਚ ਬਣਾ ਕੇ ਇਹ ਤਰਕ ਪੇਸ਼ ਕੀਤਾ ਹੈ ਕਿ ਦਿੱਲੀ ਸਰਕਾਰ ਵੱਲੋਂ ਘਰੇਲੂ ਬਿਜਲੀ ’ਤੇ ਜੋ ਸਬਸਿਡੀ ਦਿੱਤੀ ਜਾ ਰਹੀ ਹੈ, ਉਸ ਦਾ ਫ਼ਾਇਦਾ ਦਿੱਲੀ ਵਿਚਲੇ ਕੈਂਟ ਤੇ ਮਿਲਟਰੀ ਸਟੇਸ਼ਨਾਂ ’ਚ ਰਹਿੰਦੇ ਸਰਵਿਸ ਪਰਸੋਨਲ ਨੂੰ ਵੀ ਮਿਲ ਰਿਹਾ ਹੈ। ਦਿੱਲੀ ਮਾਡਲ ਦੇ ਆਧਾਰ ’ਤੇ ਹੀ ਪੰਜਾਬ ’ਚ ਫੌਜੀ ਜਵਾਨਾਂ ਲਈ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗੱਲ ਆਖੀ ਜਾ ਰਹੀ ਹੈ। ਪੰਜਾਬ ਸਰਕਾਰ ਬਿਜਲੀ ਸਬਸਿਡੀ ਦਾ ਵੱਡਾ ਬੋਝ ਪਹਿਲਾਂ ਹੀ ਝੱਲ ਰਹੀ ਹੈ ਅਤੇ ਫੌਜ ਪ੍ਰਸ਼ਾਸਨ ਦੀ ਇਸ ਮੰਗ ਨੇ ਸੂਬਾ ਸਰਕਾਰ ਨੂੰ ਹੋਰ ਚਿੰਤਤ ਕਰ ਦਿੱਤਾ ਹੈ। ਫ਼ੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਹ ਮੰਗ ਉਠਾਈ ਹੈ। ਪਤਾ ਲੱਗਾ ਹੈ ਕਿ ਪੰਜਾਬ ਵਿਚ ਇੱਕ ਲੱਖ ਤੋਂ ਵੱਧ ਫ਼ੌਜੀ ਤਾਇਨਾਤ ਹਨ। 35 ਫ਼ੀਸਦੀ ਜਵਾਨ ਪਰਿਵਾਰਕ ਰਿਹਾਇਸ਼ ਲਈ ਅਧਿਕਾਰਤ ਹਨ ਜਦਕਿ ਫ਼ੌਜੀ ਅਫ਼ਸਰ ਤੇ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਨੂੰ ਸੌ ਫ਼ੀਸਦੀ ਰਿਹਾਇਸ਼ ਅਧਿਕਾਰਤ ਹੈ।

ਪੰਜਾਬ ਸਰਕਾਰ ਵੱਲੋਂ 13 ਨਵੰਬਰ ਤੱਕ ਕੁੱਲ 20,477 ਕਰੋੜ ਦੇ ਸਬਸਿਡੀ ਬਿੱਲ ’ਚੋਂ 11401.26 ਕਰੋੜ ਦਾ ਹੀ ਭੁਗਤਾਨ ਕੀਤਾ ਗਿਆ ਹੈ। ਇਸ ਮਹੀਨੇ ਵਿਚ 200 ਕਰੋੜ ਦੀ ਸਬਸਿਡੀ ਤੋਂ ਇਲਾਵਾ ਪੰਜਾਬ ਸਰਕਾਰ ਨੇ 2387 ਕਰੋੜ ਰੁਪਏ ਗਰਾਂਟ ਇਨ ਏਡ ਵਜੋਂ ਦਿੱਤੇ ਹਨ। ਮੌਜੂਦਾ ਸਮੇਂ ਪੰਜਾਬ ਸਰਕਾਰ ਰੋਜ਼ਾਨਾ ਔਸਤਨ 20.21 ਕਰੋੜ ਰੁਪਏ ਦੀ ਘਰੇਲੂ ਬਿਜਲੀ ਲਈ ਸਬਸਿਡੀ ਦੇ ਰਹੀ ਹੈ। ਸਾਲ 2023-24 ਦੌਰਾਨ ਘਰੇਲੂ ਬਿਜਲੀ ਦੀ ਸਬਸਿਡੀ ਦਾ ਬਿੱਲ 7376.77 ਕਰੋੜ ਸੀ ਜਦਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਬਿੱਲ 8785 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।

ਮੁਫ਼ਤ ਬਿਜਲੀ ਨਹੀਂ ਦਿੱਤੀ ਜਾ ਸਕਦੀ : ਅਧਿਕਾਰੀ
ਪੰਜਾਬ ਸਰਕਾਰ ਦੇ ਅਧਿਕਾਰੀ ਆਪਣੀ ਦਲੀਲ ਦੇ ਰਹੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਛਾਉਣੀਆਂ ਤੇ ਮਿਲਟਰੀ ਸਟੇਸ਼ਨਾਂ ਵਿਚਲੇ ਵਸਨੀਕਾਂ ਨੂੰ ਮੁਫ਼ਤ ਬਿਜਲੀ ਸਬਸਿਡੀ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਇਨ੍ਹਾਂ ਸਟੇਸ਼ਨਾਂ ਵਿਚ ਪਾਵਰਕੌਮ ਵੱਲੋਂ ਥੋਕ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ। ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ ਘਰੇਲੂ ਬਿਜਲੀ ਦੀ ਸਬਸਿਡੀ ਦਾ ਬਿੱਲ 8785 ਕਰੋੜ ਰੁਪਏ ਹੋਣ ਦੀ ਉਮੀਦ ਹੈ। ਨਵੇਂ ਕੁਨੈਕਸ਼ਨ ਲੱਗਣ ਕਰਕੇ ਇੱਕੋ ਵਰ੍ਹੇ ਵਿਚ ਬਿਜਲੀ ਸਬਸਿਡੀ ਦਾ ਬਿੱਲ ਕਰੀਬ 1550 ਕਰੋੜ ਰੁਪਏ ਵਧ ਗਿਆ ਹੈ। ਪਾਵਰਕੌਮ ਦੀ ਵਿੱਤੀ ਹਾਲਤ ਇਸ ਵੇਲੇ ਨਾਜ਼ੁਕ ਬਣੀ ਹੋਈ ਹੈ।

Advertisement
Advertisement
Advertisement
Advertisement
Scroll to Top