Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਨਵੀਂ ਦਿੱਲੀ ਦੀ ਆਪਣੀ ਦੋ ਦਿਨਾ ਫੇਰੀ ਦੌਰਾਨ ਪੰਜਾਬ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 10:31 AM

ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਨਵੀਂ ਦਿੱਲੀ ਦੀ ਆਪਣੀ ਦੋ ਦਿਨਾ ਫੇਰੀ ਦੌਰਾਨ ਪੰਜਾਬ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ
ਚੰਡੀਗੜ੍ਹ/ਨਵੀਂ ਦਿੱਲੀ : : ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਅਤੇ ਇਨ੍ਹਾਂ ਦੋਵੇਂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਹਾਲ ਹੀ ਵਿੱਚ ਨਵੀਂ ਦਿੱਲੀ ਦਾ ਦੋ ਦਿਨਾਂ ਦੌਰਾ ਕੀਤਾ ਗਿਆ । ਇਸ ਫੇਰੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰ-ਚਰਚਾ ਕੀਤੀ । ਇਸ ਦੌਰਾਨ ਸ੍ਰੀ ਕਟਾਰੀਆ ਨੇ ਕੇਂਦਰੀ ਮੰਤਰੀ ਮੰਡਲ ਦੀਆਂ ਅਹਿਮ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸ੍ਰੀਮਤੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨੱਢਾ, ਰਸਾਇਣ ਅਤੇ ਖਾਦ ਮੰਤਰੀ, ਸ੍ਰੀ ਮਨੋਹਰ ਲਾਲ ਖੱਟਰ,ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ, ਬਿਜਲੀ ਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਮੰਤਰੀ, ਡਾ. ਵੀਰੇਂਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ, ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ, ਸ੍ਰੀ ਮਨਸੁਖ ਮਾਂਡਵੀਆ, ਕਿਰਤ ਅਤੇ ਰੋਜ਼ਗਾਰ ਮੰਤਰੀ ਸ੍ਰੀ ਗੋਵਿੰਦ ਮੋਹਨ, ਗ੍ਰਹਿ ਸਕੱਤਰ ਭਾਰਤ ਸਰਕਾਰ ਸ਼ਾਮਲ ਹਨ, ਨਾਲ ਮੁਲਕਾਤ ਕੀਤੀ ।
ਇਹ ਮੀਟਿੰਗਾਂ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਵਿਆਪਕ ਮੁੱਦਿਆਂ ਦੇ ਹੱਲ ਲਈ ਵਧੇਰੇ ਮਹੱਤਵਪੂਰਨ ਸਨ । ਇਹ ਚਰਚਾ ਮੁੱਖ ਤੌਰ ‘ਤੇ ਗੰਭੀਰ ਮੁੱਦਿਆਂ ਜਿਵੇਂ ਕਿ ਬੁਨਿਆਦੀ ਢਾਂਚੇ ਦਾ ਵਿਕਾਸ, ਸਰਹੱਦੀ ਮੁੱਦਿਆਂ, ਸਰੋਤਾਂ ਦੀ ਵੰਡ, ਸੈਰ-ਸਪਾਟਾ ਪ੍ਰੋਤਸਾਹਨ, ਕਿਰਤ ਭਲਾਈ ਪਹਿਲਕਦਮੀਆਂ ਅਤੇ ਸਹਿਯੋਗ ਵਧਾਉਣ ‘ਤੇ ਕੇਂਦਰਿਤ ਸੀ । ਸ੍ਰੀ ਕਟਾਰੀਆ ਨੇ ਖਿੱਤੇ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਨੈਟਵਰਕ ਦੇ ਆਧੁਨਿਕੀਕਰਨ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ । ਰਾਜਪਾਲ ਨੇ ਇਹ ਯਕੀਨੀ ਕਿ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀਆਂ ਵਿਕਾਸ ਪਹਿਲਕਦਮੀਆਂ ਲਈ ਲੋੜੀਂਦਾ ਸਮਰਥਨ ਮਿਲੇ, ਭਾਰਤ ਸਰਕਾਰ ਨਾਲ ਨੇੜਿਓਂ ਕੰਮ ਕਰਨ ਦੀ ਦ੍ਰਿੜ ਵਚਨਬੱਧਤਾ ਜ਼ਾਹਰ ਕੀਤੀ । ਕੇਂਦਰੀ ਅਥਾਰਟੀਆਂ ਨਾਲ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਰਾਜਪਾਲ ਦੀ ਦ੍ਰਿੜ ਵਚਨਬੱਧਤਾ, ਚੰਗੇ ਪ੍ਰਸ਼ਾਸਨ, ਜਿੱਥੇ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਪ੍ਰਤੀ ਸਰਗਰਮ ਪਹੁੰਚ ਨੂੰ ਦਰਸਾਉਂਦੀ ਹੈ ।



Scroll to Top