Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਕੀਤਾ ਨਵਜੋਤ ਸਿੱਧੂ ਨੂੰ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 11:06 AM

ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਕੀਤਾ ਨਵਜੋਤ ਸਿੱਧੂ ਨੂੰ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ
ਚੰਡੀਗੜ੍ਹ : ਸਾਬਕਾ ਕ੍ਰਿਕਟਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ । ਸੁਸਾਇਟੀ ਨੇ ਨੋਟਿਸ ਭੇਜ ਕੇ ਸੱਤ ਦਿਨਾਂ ’ਚ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਜਾਂ ਮਾਫੀ ਮੰਗਣ ਦੀ ਮੰਗ ਕੀਤੀ ਹੈ । ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਨੁਕਸਾਨ ਦਾ ਦਾਅਵਾ ਕੀਤਾ ਜਾਵੇਗਾ । ਸੁਸਾਇਟੀ ਦੇ ਕਨਵੀਨਰ ਡਾ. ਕੁਲਦੀਪ ਸੋਲੰਕੀ ਦਾ ਕਹਿਣਾ ਹੈ ਕਿ ਸਿੱਧੂ ਨੇ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਆਯੁਰਵੇਦ ਨਾਲ ਇਲਾਜ ਕਰ ਕੇ ਕੈਂਸਰ ਦੀ ਚੌਥੀ ਸਟੇਜ ਦੀ ਬਿਮਾਰੀ ਨੂੰ 40 ਦਿਨਾਂ ’ਚ ਮਾਤ ਦੇਣ ਦਾ ਦਾਅਵਾ ਕੀਤਾ । ਦਾਅਵਾ ਕੀਤਾ ਗਿਆ ਕਿ ਬਿਨਾਂ ਐਲੋਪੈਥੀ ਦਵਾਈਆਂ ਦੇ ਹੀ ਸਿਰਫ਼ ਆਪਣੀ ਡਾਈਟ ਤੇ ਲਾਈਫਸਟਾਈਲ ’ਚ ਤਬਦੀਲੀ ਕਰ ਕੇ ਪਤਨੀ ਨੇ ਕੈਂਸਰ ਨੂੰ ਹਰਾਇਆ ਹੈ । ਸੁਸਾਇਟੀ ਦਾ ਕਹਿਣਾ ਹੈ ਕਿ ਕੈਂਸਰ ਦੇ ਮਰੀਜ਼ਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ । ਇਸ ਨੂੰ ਸੁਣ ਕੇ ਦੇਸ਼-ਵਿਦੇਸ਼ ਦੇ ਕੈਂਸਰ ਦੇ ਮਰੀਜ਼ਾਂ ’ਚ ਭਰਮ ਤੇ ਐਲੋਪੈਥੀ ਮੈਡੀਸਨ ਤੋਂ ਉਨ੍ਹਾਂ ਦਾ ਵਿਸ਼ਵਾਸ ਉੱਠ ਰਿਹਾ ਹੈ । ਸੋਲੰਕੀ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਾਰੇ ਦਸਤਾਵੇਜ਼ ਮੌਜੂਦ ਹਨ, ਪਰ ਮਰੀਜ਼ ਦੀ ਗੁਪਤਤਾ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਸਾਹਮਣੇ ਨਹੀਂ ਲਿਆ ਰਹੇ ਹਨ। ਸੁਸਾਇਟੀ ਨੇ ਕਿਹਾ ਕਿ ਸਿੱਧੂ ਦੀ ਪਤਨੀ ਦੱਸਣ ਕਿ ਐਲੋਪੈਥੀ ਮੈਡੀਸਨ ਦਾ ਜੋ ਇਲਾਜ ਉਨ੍ਹਾਂ ਨੇ ਕਰਵਾਇਆ ਹੈ, ਉਸ ਨਾਲ ਕੀ ਕੋਈ ਲਾਭ ਨਹੀਂ ਹੋਇਆ ਹੈ? ਕੈਂਸਰ ਫ੍ਰੀ ਹੋਣ ’ਚ ਸਿਰਫ ਡਾਈਟ, ਨਿੰਬੂ ਪਾਣੀ, ਨਿੰਮ ਦੇ ਪੱਤੇ ਆਦਿ ਖਾਣ ਨਾਲ ਹੀ ਲਾਭ ਹੈ?।



Scroll to Top