Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਪਹਿਲਵਾਨ ਬਜਰੰਗ ਪੂਨੀਆ ‘ਤੇ ਲੱਗਿਆ ਚਾਰ ਸਾਲ ਦਾ ਬੈਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 10:55 AM

ਪਹਿਲਵਾਨ ਬਜਰੰਗ ਪੂਨੀਆ ‘ਤੇ ਲੱਗਿਆ ਚਾਰ ਸਾਲ ਦਾ ਬੈਨ
ਚੰਡੀਗੜ੍ਹ, 27 ਨਵੰਬਰ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਦੇ ਨਿਯਮ 2.3 ਦੀ ਉਲੰਘਣਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਪਾਬੰਦੀ ਲਗਾ ਦਿੱਤੀ ਹੈ । ਦੱਸ ਦਈਏ ਕਿ ਪਹਿਲਵਾਨ ਬਜਰੰਗ ਪੂਨੀਆ ‘ਤੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਮਾਰਚ 2024 ‘ਚ ਰਾਸ਼ਟਰੀ ਟੀਮ ਦੇ ਟਰਾਇਲਾਂ ਦੌਰਾਨ ਡੋਪਿੰਗ ਰੋਕੂ ਟੈਸਟ ਲਈ ਯੂਰਿਨ ਦਾ ਨਮੂਨਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 10 ਮਾਰਚ ਨੂੰ ਡੋਪਿੰਗ ਟੈਸਟ ਲਈ ਆਪਣਾ ਨਮੂਨਾ ਦਾਖਲ ਕਰਨ ਤੋਂ ਇਨਕਾਰ ਕਰਨ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ।ਟੋਕੀਓ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪੂਨੀਆ ਨੂੰ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ । ਇਸ ਤੋਂ ਬਾਅਦ ਵਿਸ਼ਵ ਕੁਸ਼ਤੀ ਸੰਗਠਨ ਨੇ ਵੀ ਉਸ ਦੇ ਖਿਲਾਫ ਕਾਰਵਾਈ ਕੀਤੀ । ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ । ਇਸ ਤੋਂ ਬਾਅਦ ਨਾਡਾ ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿੱਚ ਡੋਪਿੰਗ ਪੈਨਲ ਨੇ ਉਸਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ ।