Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:36 pm

+91 90915 01313 , +91 90916 01313

punjabbanni@gmail.com
punjabbani@yahoo.com

7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ

7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ

7ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ
ਜਲੰਧਰ : ਪੰਜਾਬ ਦੇ ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ `ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ `ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ `ਚ ਲਟਕਦੀ ਮਿਲੀ । ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ । ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ । ਥਾਣਾ ਡਿਵੀਜ਼ਨ ਨੰਬਰ 6 ਦੇ ਐਸ. ਐਚ. ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ, ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ `ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ । ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ `ਚ ਹੋਈ ਹੈ । ਐਸ. ਐਚ. ਓ. ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ । ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ । ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਉਹ ਆਪਣੇ ਤੌਰ `ਤੇ ਮਾਮਲੇ ਦੀ ਜਾਂਚ `ਚ ਰੁੱਝੇ ਹੋਏ ਹਨ ।

Advertisement
Advertisement
Advertisement
Advertisement
Scroll to Top