Breaking News ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਜਿੱਤਣ ਵਾਲੇ ਨਵੇਂ ਵਿਧਾਇਕਾਂ ਨਾਲ ਕੀਤੀ ਮੁਲਾਕਾਤਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 November, 2024, 03:17 PM

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ
ਪਟਿਆਲਾ, 27 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਮਿਤੀ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਟੇਕ ਮਹਿੰਦਰਾ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟੇਕ ਮਹਿੰਦਰਾ ਬੈਂਕ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਸਿਰਫ਼ ਪੁਰਸ਼) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ ਅਤੇ ਉਮਰ 21-26 ਸਾਲ ਹੋਵੇ, ਉਹ ਨੌਜਵਾਨ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 29 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।



Scroll to Top