ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ‘ਤੇ ਗਰਮਾਇਆ ਮਾਹੌਲ

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ‘ਤੇ ਗਰਮਾਇਆ ਮਾਹੌਲ
–ਹੁਣ ਡੱਲੇਵਾਲ ਦੀ ਜਗ੍ਹਾ ਇਹ ਆਗੂ ਬੈਠੇਗਾ ਭੁੱਖ ਹੜਤਾਲ ‘ਤੇ
ਚੰਡੀਗੜ੍ਹ : ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਤੇ ਮਾਹੌਲ ਗਰਮਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠਣਗੇ । ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦੀ ਲਾਸ਼ ਨੂੰ ਉਥੋਂ ਨਾ ਲਿਜਾਇਆ ਜਾਵੇ । ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ । ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ, ਬਦਲਿਆ ਨਹੀਂ ਜਾਵੇਗਾ ।
