Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 04:31 PM

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ
ਸਿਖਿਆ ਮੰਤਰੀ ਨੇ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਜਲਦ ਲਾਗੂ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ 25 ਨਵੰਬਰ : ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਸੂਬਾ ਪੱਧਰੀ ਵਫਦ ਅੱਜ ਏਡਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਦੀ ਅਗਵਾਈ ਵਿੱਚ ਮਿਲਿਆ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਯੂਨੀਅਨ ਆਗੂਆਂ ਵੱਲੋਂ ਸਿੱਖਿਆ ਮੰਤਰੀ ਦਾ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਤੇ ਧੰਨਵਾਦ ਕੀਤਾ ਅਤੇ ਪੰਜਾਬ ਦੇ ਏਡਡ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪੈਨਸ਼ਨਰਾ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ । ਸਿੱਖਿਆ ਮੰਤਰੀ ਨੇ ਭਰੋਸਾ ਦਵਾਇਆ ਕਿ ਏਡਡ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ ਇਸ ਮੌਕੇ ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਤੁਰੰਤ ਜਾਰੀ ਕੀਤੇ ਜਾਣ, ਉਹਨਾਂ ਵੱਲੋਂ ਸੀ ਐਂਡ ਵੀ ਕੇਡਰ ਦੇ ਪੀ. ਟੀ. ਆਈ. ਅਤੇ ਡਰਾਇੰਗ ਅਧਿਆਪਕਾਂ ਦੀ ਜਨਵਰੀ ਤੋਂ ਰੁਕੀ ਤਨਖਾਹ ਨੂੰ 4400 ਗ੍ਰੇਡ ਪੇ ਨਾਲ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਅਤੇ ਇਸ ਸਬੰਧੀ ਸਿੱਖਿਆ ਸਕੱਤਰ ਤੇ ਵਿੱਤ ਸਕੱਤਰ ਦੀ ਸਾਂਝੀ ਮੀਟਿੰਗ ਦੇਣ ਦੀ ਮੰਗ ਵੀ ਕੀਤੀ । ਸੂਬਾ ਪ੍ਰਧਾਨ ਗੁਰਮੀਤ ਸਿੰਘ ਨੇ ਏਡਡ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਅਤੇ ਕਰੋਨਾ ਮਹਾਂਮਾਰੀ ਉਪਰੰਤ ਵਿਦਿਆਰਥੀਆਂ ਦੀ ਘੱਟ ਗਿਣਤੀ ਕਾਰਨ ਕੱਟੀ ਜਾਂਦੀ ਗਰਾਂਟ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਵੀ ਕੀਤੀ ਗਈ । ਇਸ ਤੋਂ ਇਲਾਵਾ ਯੂਨੀਅਨ ਆਗੂਆਂ ਨੇ ਏਡਡ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਰਜ ਕਰਨ, ਇੱਕ ਮੈਨੇਜਮੈਂਟ ਤੋਂ ਦੂਜੀ ਮੈਨਜਮੈਂਟ ਵਿੱਚ ਸ਼ਿਫਟ ਕਰਨ ਅਤੇ ਤਨਖਾਹ ਗਰਾਂਟ ਪ੍ਰਣਾਲੀ ਨੂੰ ਸੌਖਾ ਕਰਨ ਦੀ ਮੰਗ ਵੀ ਰੱਖੀ । ਆਗੂਆਂ ਨੇ ਕਿਹਾ ਕਿ ਏਡਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਵਿੱਦਿਆਕ ਟੂਰ ਅਤੇ ਵਰਦੀਆਂ ਸਮੇਤ ਹੋਰ ਸਹੂਲਤਾਂ ਵੀ ਦਿੱਤੀਆਂ ਜਾਣ l ਏਡਿਡ ਸਕੂਲਾਂ ਤੋਂ ਬਿਨਾਂ ਪ੍ਰਵਾਨਗੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਫੈਚ ਕਰਨ ਦੀ ਪ੍ਰਕਿਰਿਆ ਤੇ ਰੋਕ ਲਗਾਉਣ ਅਤੇ ਛੇਵੇਂ ਪੇ ਕਮਿਸ਼ਨ ਅਨੁਸਾਰ ਮਕਾਨ ਕਿਰਾਇਭੱਤਾ ਅਤੇ ਮੈਡੀਕਲ ਦੀ ਚਿੱਠੀ ਜਾਰੀ ਦੀ ਮੰਗ ਵੀ ਕੀਤੀ ਗਈ । ਇਸ ਵਫਦ ਵਿੱਚ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਚੌਧਰੀ ਰਾਮ ਗੋਪਾਲ ਭਨੁਪਲੀ ਅਤੇ ਪੈਨਸ਼ਨਰ ਸੈਲ ਦੇ ਜਿਲ੍ਾ ਪ੍ਰਧਾਨ ਰੂਪਨਗਰ ਰਮੇਸ਼ ਸ਼ਾਸਤਰੀ ਵੀ ਸ਼ਾਮਿਲ ਸਨ ।