Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:18 am

+91 90915 01313 , +91 90916 01313

punjabbanni@gmail.com
punjabbani@yahoo.com

ਪੀਐਸਪੀਸੀਐਲ ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ

ਪੀਐਸਪੀਸੀਐਲ ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ

ਪੀਐਸਪੀਸੀਐਲ ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ

ਪਟਿਆਲਾ, 24 ਜੂਨ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।
ਬੁਲਾਰੇ ਨੇ ਦੱਸਿਆ ਹੈ ਕਿ ਪੀ.ਐਸ.ਪੀ.ਸੀ.ਐਲ ਦੇ ਇਨਫੋਰਸਮੈਂਟ ਵਿੰਗ ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਟੀਮਾਂ ਨੇ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਵੱਖ-ਵੱਖ ਖੇਤਰਾਂ ਵਿੱਚ 683 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸਾਂਝੀ ਛਾਪੇ-ਮਾਰੀ ਦੌਰਾਨ ਪਟਿਆਲਾ ਸਰਕਲ ਅਧੀਨ ਪੈਂਂਦੇ ਸਮਰਾਲਾ ਦਿਹਾਤੀ ਅਤੇ ਖਮਾਣੋਂ ਖੇਤਰਾਂ ਵਿੱਚ 247 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ ਹੈ। ਇੰਨਫੋਰਸਮੈਂਟ ਟੀਮਾਂ ਨੇ ਅੰਮਿ੍ਤਸਰ ਸਰਕਲ ਅਧੀਨ ਪੈਂਦੇ ਵਿਸ਼ਾਲ ਨਗਰ ਅਤੇ ਗੁਰੂ ਰਾਮਦਾਸ ਨਗਰ ( ਪੱਟੀ ਸ਼ਹਿਰ) ਦੇ 158 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ | ਬੁਲਾਰੇ ਨੇ ਇਹ ਵੀ ਦੱਸਿਆ ਕਿ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਬਠਿੰਡਾ ਸਰਕਲ ਅਧੀਨ ਪੈਂਦੇ ਰਾਮਾ ਮੰਡੀ, ਖੂਹਲਾ ਸਰਵਰ, ਤਲਵੰਡੀ ਭਾਈ, ਤਲਵੰਡੀ ਸਾਬੋ ਅਤੇ ਜ਼ੀਰਾ ਦੇ ਖੇਤਰਾਂ ਵਿੱਚ ਪੈਂਦੇ 121 ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਹੈ ਅਤੇ ਬਿਜਲੀ ਦੇ 10 ਮੀਟਰ ਜਾਂਚ ਲਈ ਭੇਜੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਟੀਮਾਂ ਨੇ ਲੁਧਿਆਣਾ ਸਰਕਲ ਅਧੀਨ ਪੈਂਦੇ ਸ਼ਹਿਰ ਅਹਿਮਦਗੜ੍ਹ ਅਤੇ ਅਹਿਮਦਗੜ੍ਹ ਦਿਹਾਤੀ ਦੇ 64 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ।
ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top