Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:51 pm

+91 90915 01313 , +91 90916 01313

punjabbanni@gmail.com
punjabbani@yahoo.com

ਆਕੜ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਆਕੜ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਆਕੜ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ
ਪਟਿਆਲਾ : ਸ੍ਰੋਮਣੀ ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲ ਫਾਰ ਗਰਲਣ ਆਕੜ ਪਟਿਆਲਾ ਵਿਖੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਸਕੱਤਰ ਵਿਦਿਆ ਸ੍ਰੋਮਣੀ ਕਮੇਟੀ ਇੰਚ. ਸੁਖਮਿੰਦਰ ਸਿੰਘ ਦੀ ਸਰਫ੍ਰਸਤੀ ,ਪ੍ਰਿੰਸੀਪਲ ਡਾ. ਗੁਰਤੇਜ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਵਿਖੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਅੱਜ ਦੇ ਇਸ ਸਮਾਗਮ ਦੀ ਸ਼ੁਰੂਆਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪ੍ਰਿੰਸੀਪਲ ਡਾ. ਗੁਰਤੇਜ ਸਿੰਘ ਵੱਲੋਂ ਮਹਿਮਾਨਾਂ ਨੂੰ ਜੀ ਆਇਆ ਦੁਆਰਾ ਕੀਤੀ ਗਈ । ਇਸ ਪ੍ਰੋਗਰਾਮ ਦੇ ਅੰਤਗਤ ਵਿਸ਼ੇਸ਼ ਵਕਤਾ ਵਜੋਂ ਡਾ. ਸਿੰਕਦਰ ਸਿੰਘ (ਮੁਖੀ,ਪੰਜਾਬੀ ਵਿਭਾਗ ਅਤੇ ਡੀਨ ਵੈਲਫੇਅਰ,ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ,ਫਤਿਹਗੜ੍ਹ ਸਾਹਿਬ) ਨੇ ਕਾਲਜ ਵਿਦਿਆਰਥਣਾਂ ਨੰੁ ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ ਬਾਰੇ ਜਾਣੂ ਕਰਵਾਉਦਿਆ ਆਪਣੇ ਵੱਡਨਮੁਲੇ ਵਿਚਾਰ ਸਾਂਝੇ ਕੀਤੇ।ਉਹਨਾਂ ਦੇ ਵਿਚਾਰਾਂ ਤੋਂ ਉਪਰੰਤ ਡਾ.ਅਰਸ਼ਪ੍ਰੀਤ ਕੌਰ (ਸਹਾਇਕ ਪ੍ਰੋਪੈਸਰ,ਗੁਰਮਤਿ ਕਾਲਜ,ਪਟਿਆਲਾ) ਨੇ ਗੁਰੂ ਅਮਰਦਾਸ ਜੀ ਦਾ ਗ੍ਰਹਿਸਥ ਜੀਵਨ ਬਾਰੇ ਉਪਦੇਸ਼ ਵਿਸ਼ੇ ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਸੇਮਾਗਮ ਵਿੱਚ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੌ੍ਰ.ਕਿਰਪਾਲ ਸਿੰਘ ਬਡੂੰਗਰ ਨੇ ਬਤੌਰ ਮੁੱਖ ਮਹਿਮਾਨ ਸਿਰਕਤ ਕੀਤੀ । ਇਸ ਸਮਾਗਮ ਵਿੱਚ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਸ਼ਰਜੀਤ ਸਿੰਘ ਗੜ੍ਹੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ । ਅੰਤ ਵਿੱਚ ਬਾਬਾ ਬੂਟਾ ਸਿੰਘ ਜੀ ਨੇ ਸਾਰੀ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਇਹ ਬਹੁਤ ਹੀ ਸ਼ਲਾਘਾਯੋਗ ਤੇ ਵਧੀਆ ਉਪਰਾਲ ਹੈ ਜੋ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਹੈ । ਸਮਾਗਮ ਦੇ ਅੰਤ ਵਿੱਚ ਮਾਣਯੋਗ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਇਸ ਪੂਰੇ ਸਮਾਗਮ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਕਾਰਜਾਂ ਵਿੱਚ ਯੋਗਦਾਨ ਪਾਇਆ ।

Advertisement
Advertisement
Advertisement
Advertisement
Scroll to Top