Breaking News ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨਐਸ. ਬੀ. ਐਸ. ਨਗਰ ਤੋਂ ਫੜੀ ਡੀ. ਏ. ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਪੁਸ਼ਟੀ ਹੋਣ ਤੇ ਐਫ. ਆਈ. ਆਰ. ਦਰਜਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰਉਪ-ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵੱਲੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਿਚ 10 ਰੁਪਏ ਦਾ ਵਾਧਾ ਕਰਕੇ 391 ਰੁਪਏ ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾਭੁੱਖ ਹੜਤਾਲ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕ ਪੁਲਸ ਨੇ ਹਿਰਾਸਤ `ਚ ਲਿਆਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਵਿਜੀਲੈਂਸ ਨੇ ਕੀਤਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 November, 2024, 07:03 PM

ਵਿਜੀਲੈਂਸ ਨੇ ਕੀਤਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਗ੍ਰਿਫ਼ਤਾਰ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਿਸ਼ਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ । ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ । ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ ।



Scroll to Top