Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 7:55 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਐਚ. ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਐਨ. ਐਚ. ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਐਨ. ਐਚ. ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ. ਡੀ.-ਐਨ. ਐਚ. ਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ
-ਐਨ. ਐਚ. ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ
ਚੰਡੀਗੜ੍ਹ : ਨੈਸ਼ਨਲ ਹੈਲਥ ਮਿਸ਼ਨ (ਐਨ. ਐਚ. ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ ।ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ. ਐਚ. ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ । ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ । ਸੂਬੇ ਭਰ ਵਿੱਚ ਐਨ. ਐਚ. ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ । ਇਹ ਪਹਿਲਕਦਮੀ ਐਨ. ਐਚ. ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ । ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ । ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ।

Advertisement
Advertisement
Advertisement
Advertisement
Scroll to Top