Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:21 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੜ੍ਹਬਾ ਵਿਖੇ ਮਹਿਜ਼ ਡੇਢ ਸਾਲਾਂ ਅੰਦਰ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਦਿੜ੍ਹਬਾ ਵਿਖੇ ਮਹਿਜ਼ ਡੇਢ ਸਾਲਾਂ ਅੰਦਰ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ

ਦਿੜ੍ਹਬਾ ਵਿਖੇ ਮਹਿਜ਼ ਡੇਢ ਸਾਲਾਂ ਅੰਦਰ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ
ਪੰਜਾਬ ਸਰਕਾਰ ਨੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ : ਹਰਪਾਲ ਸਿੰਘ ਚੀਮਾ
ਐਸ. ਡੀ. ਐਮ, ਡੀ. ਐਸ. ਪੀ. ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਇੱਕੋ ਛੱਤ ਹੇਠਾਂ ਬੈਠ ਕੇ ਵੱਖ-ਵੱਖ ਸਰਕਾਰੀ ਸੇਵਾਵਾਂ ਕਰਨਗੇ ਪ੍ਰਦਾਨ
ਦਿੜ੍ਹਬਾ, 30 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਡੇਢ ਸਾਲਾਂ ਦੇ ਅੰਦਰ ਅੰਦਰ ਹੀ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਨੂੰ ਮੁਕੰਮਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ ਗਈ ਹੈ । ਅੱਜ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨੀ ਸਮਾਰੋਹ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਚਾਰ ਮੰਜ਼ਿਲਾ ਅਤਿ ਆਧੁਨਿਕ ਕੰਪਲੈਕਸ ਦੇ ਨਿਰਮਾਣ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ ਸੀ ਅਤੇ ਮਹਿਜ਼ ਡੇਢ ਸਾਲਾਂ ਅੰਦਰ ਇਸ ਕੰਪਲੈਕਸ ਨੂੰ ਸਾਰੀਆਂ ਸੁਵਿਧਾਵਾਂ ਸਮੇਤ ਲੋਕ ਅਰਪਣ ਕੀਤਾ ਜਾਣਾ ਲੋਕ ਹਿੱਤ ਵਿੱਚ ਸ਼ਾਨਦਾਰ ਉਪਰਾਲਾ ਹੈ, ਜਿਸ ਲਈ ਇਥੋਂ ਦੇ ਵਸਨੀਕ ਮੁੱਖ ਮੰਤਰੀ ਪੰਜਾਬ ਦੇ ਹਮੇਸ਼ਾਂ ਰਿਣੀ ਰਹਿਣਗੇ । ਕੈਬਨਿਟ ਮੰਤਰੀ ਨੇ ਇਸ ਮੌਕੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਨੂੰ ਵੀ ਮੁਬਾਰਕਬਾਦ ਦਿੱਤੀ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਕਾਰਾਂ ਨੂੰ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਸਥਾਈ ਤੌਰ ’ਤੇ ਸਮਾਪਤ ਕਰਨ ਲਈ ਇਸ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ । ਉਹਨਾਂ ਕਿਹਾ ਕਿ ਇਮਾਨਦਾਰੀ ਤੇ ਨੇਕ ਨੀਅਤ ਵਾਲੀ ਸੋਚ ‘ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਇਹ ਸਬ ਡਵੀਜ਼ਨਲ ਕੰਪਲੈਕਸ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਗਿਆ ਹੈ ਜਦਕਿ ਇਸ ਉੱਤੇ 12 ਕਰੋੜ ਰੁਪਏ ਦਾ ਖਰਚਾ ਆਉਣ ਦੇ ਐਸਟੀਮੇਟ ਲਗਾਏ ਗਏ ਸਨ । ਉਹਨਾਂ ਨੇ ਦੱਸਿਆ ਕਿ ਇਸ ਚਾਰ ਮੰਜ਼ਿਲਾਂ ਇਮਾਰਤ ਵਿੱਚ ਜਮੀਨੀ ਮੰਜ਼ਿਲ ਉਤੇ ਐਸ. ਡੀ. ਐਮ. ਦਫਤਰ, ਐਸ. ਡੀ. ਐਮ. ਕੋਰਟ ਅਤੇ ਫਰਦ ਕੇਂਦਰ ਸਥਾਪਿਤ ਕੀਤਾ ਗਿਆ ਹੈ ਜਦਕਿ ਪਹਿਲੀ ਮੰਜ਼ਿਲ ਉੱਤੇ ਤਹਿਸੀਲਦਾਰ ਦਫਤਰ ਅਤੇ ਕੋਰਟ, ਦੂਜੀ ਮੰਜ਼ਿਲ ਉੱਤੇ ਬੀ. ਡੀ. ਪੀ. ਓ. ਦਫਤਰ ਅਤੇ ਕਾਨੂੰਗੋ ਦਫਤਰ, ਤੀਜੀ ਮੰਜ਼ਿਲ ਉੱਤੇ ਡੀ. ਐਸ. ਪੀ. ਦਫਤਰ ਅਤੇ ਬੀ. ਡੀ. ਪੀ. ਓ. ਦਫਤਰ ਜਦ ਕਿ ਚੌਥੀ ਮੰਜ਼ਿਲ ਉੱਤੇ ਸੀਡੀਪੀਓ ਦਫਤਰ ਬਣਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਤੇ ਪੁਲਿਸ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠਾਂ ਮਿਲ ਸਕਣਗੀਆਂ ਅਤੇ ਦਿੜਬਾ ਵਾਸੀਆਂ ਨੂੰ ਨੇੜਲੀਆਂ ਸਬ ਡਵੀਜ਼ਨਾਂ ਵਿੱਚ ਕੰਮ ਕਰਵਾਉਣ ਲਈ ਨਹੀਂ ਜਾਣਾ ਪਵੇਗਾ । ਇਸ ਮੌਕੇ ਉਹਨਾਂ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਚੇਅਰਮੈਨ ਪੰਜਾਬ ਲਘੂ ਉਦਯੋਗ ਨਿਗਮ ਦਲਬੀਰ ਸਿੰਘ ਢਿੱਲੋ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਲੱਖਾ, ਚੇਅਰਮੈਨ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ, ਚੇਅਰਮੈਨ ਜ਼ਿਲ੍ਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਇਮਪਰੂਵਮੈਂਟ ਟਰਸਟ ਪ੍ਰੀਤਮ ਸਿੰਘ ਪੀਤੂ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ. ਡੀ. ਐਮ. ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top