Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਸਰਕਾਰੀ ਡਿਸਪੈਂਸਰੀ ਬਲਬੇੜਾ ਨੂੰ ਵਾਟਰ ਕੂਲਰ ਭੇਟ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਸਰਕਾਰੀ ਡਿਸਪੈਂਸਰੀ ਬਲਬੇੜਾ ਨੂੰ ਵਾਟਰ ਕੂਲਰ ਭੇਟ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਸਰਕਾਰੀ ਡਿਸਪੈਂਸਰੀ ਬਲਬੇੜਾ ਨੂੰ ਵਾਟਰ ਕੂਲਰ ਭੇਟ
ਬਲਬੇੜਾ/ਪਟਿਆਲਾ 30 ਨਵੰਬਰ : ਸਰਕਾਰੀ ਡਿਸਪੈਂਸਰੀ ਬਲਬੇੜਾ ਨੂੰ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਵਾਟਰ ਕੂਲਰ ਦਾਨ ਵਜੋਂ ਦਿੱਤਾ ਗਿਆ । ਇਸ ਮੌਕੇ ਪ੍ਰਧਾਨ ਸ਼ੀਸ਼ਪਾਲ ਮਿੱਤਲ, ਸੈਕਟਰੀ ਰੋਹਿਤ ਕੁਮਾਰ ਗੁਪਤਾ ਤੇ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਸਾਡੀ ਇਸ ਸੰਸਥਾ ਵੱਲੋਂ ਲੋੜਵੰਦਾਂ ਅਤੇ ਬੇ ਸਹਾਰਾ ਤੇ ਮਰੀਜ਼ਾਂ ਦੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਤੇ ਇਹਨਾਂ ਲੋੜਵੰਦਾਂ ਦੀ ਮਦਦ ਲਈ ਹੋਰ ਵੀ ਅਹਿਮ ਉਪਰਾਲੇ ਵੀ ਕੀਤੇ ਜਾ ਰਹੇ ਹਨ । ਵੱਖ ਵੱਖ ਬੁਲਾਰਿਆਂ ਇਹ ਵੀ ਦੱਸਿਆ ਕਿ ਰੋਟਰੀ ਕਲੱਬ ਪਟਿਆਲਾ ਦੇ ਸਮੁੱਚੇ ਮੈਂਬਰਾਂ ਵੱਲੋਂ ਇਸ ਕਾਰਜ ਵਿਚ ਆਪਣਾ ਦਸਵੰਧ ਦੇ ਕੇ ਇਨਸਾਨੀਅਤ ਦੀ ਸੇਵਾ ਚ ਅਹਿਮ ਰੋਲ ਅਦਾ ਕਰ ਰਹੇ ਹਨ । ਇਸ ਮੌਕੇ ਪ੍ਰਧਾਨ ਰਾਮੇਸ਼ਵਰ ਸ਼ਰਮਾ ਅਤੇ ਕੁਲਵੰਤ ਸਿੰਘ ਸਰਪੰਚ ਬਲਬੇੜਾ ਵੱਲੋਂ ਰੋਟਰੀ ਕਲੱਬ ਪਟਿਆਲਾ ਸੰਸਥਾ ਦੀ ਇਸ ਸੇਵਾ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਰੋਹਿਤ ਕੁਮਾਰ ਗੁਪਤਾ (ਸੈਕਟਰੀ), ਜੀਵਨ ਕੁਮਾਰ ਗਰਗ, ਰਾਜ ਕੁਮਾਰ ਗੁਪਤਾ, ਕੋਸ਼ਲ ਰਾਏ ਸਿੰਗਲਾ, ਹਨੀ਼ਸ ਗੋਇਲ, ਚੇਅਰਮੈਨ ਹਰਕੇਸ਼ ਮਿੱਤਲ, ਪ੍ਰਧਾਨ ਸੁਰਿੰਦਰ ਕੁਮਾਰ ਮਿੱਤਲ, ਬਾਵਾ ਸਿੰਘ ਬਲਬੇੜਾ, ਜੀਵਨ ਕੁਮਾਰ ਗਰਗ, ਡਾ. ਹੀਨਾ ਰੂਪ, ਡਾ. ਗੁਰਪ੍ਰੀਤ ਕੌਰ, ਅਨਿਲ ਗੋਇਲ ਤੇ ਹੋਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top