Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ
ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ
ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ. ਆਰ. ਐਮ. ਮਸ਼ੀਨਾਂ ਖਰੀਦੀਆਂ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ । 30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 10,909 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ 2023-24 ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਰਿਪੋਰਟ ਹੋਏ 36,663 ਮਾਮਲਿਆਂ ਤੋਂ ਕਿਤੇ ਜ਼ਿਆਦਾ ਘੱਟ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਹ ਗਿਰਾਵਟ ਦਰਜ ਕੀਤੀ ਗਈ ਹੈ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐਮ.) ਮਸ਼ੀਨਾਂ ਲਈ 22,582 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16,125 ਮਸ਼ੀਨਾਂ ਸੂਬੇ ਦੇ ਕਿਸਾਨਾਂ ਵੱਲੋਂ ਖਰੀਦੀਆਂ ਜਾ ਚੁੱਕੀਆਂ ਹਨ । ਇਸ ਤੋਂ ਇਲਾਵਾ, ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ. ਆਰ. ਐਮ. ਮਸ਼ੀਨਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ 722 ਕਸਟਮਰ ਹਾਇਰਿੰਗ ਸੈਂਟਰ (ਸੀ. ਐਚ. ਸੀਜ਼.) ਸਥਾਪਤ ਕੀਤੇ ਗਏ ਸਨ । ਇਸ ਸਾਲ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿਉਂਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਹੁੰਦਾ ਹੈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ।

Advertisement
Advertisement
Advertisement
Advertisement
Scroll to Top