Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ

ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ

ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣਗੇ ਕਿਸਾਨ ! ਜਾਣੋ ਕੀ ਹੈ ਪੂਰੀ ਰਣਨੀਤੀ
ਪਟਿਆਲਾ : 6 ਦਸੰਬਰ ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ `ਤੇ ਹਨ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੋਵਾਂ ਜਥੇਬੰਦੀਆਂ ਵੱਲੋਂ ਦਿੱਲੀ ਚਲੋ ਨੂੰ ਲੈ ਕੇ ਅਗਲੀ ਰਣਨੀਤੀ ਲਈ ਐਤਵਾਰ ਸਾਂਝੀ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਕਿਸਾਨ ਦਿੱਲੀ ਪੈਦਲ ਮੋਰਚੇ ਵਿੱਚ ਜਾਣਗੇ । ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਹੈ ਕਿ ਇਹ ਮੋਰਚਾ, ਹਰਿਆਣਾ ਵਿੱਚ ਚਾਰ ਥਾਵਾਂ ’ਤੇ ਰੁਕੇਗਾ, ਜਿਸ ਵਿੱਚ ਅੰਬਾਲਾ, ਮੋੜ ਮੰਡੀ, ਖਾਨਪੁਰ ਜੱਟਾਂ ਅਤੇ ਪਿੱਪਲੀ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਰੋਜ਼ਾਨਾ ਦਿੱਲੀ ਲਈ ਮਾਰਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ, ਜੇਕਰ ਉਹ ਨਿਰਧਾਰਤ ਸਥਾਨ `ਤੇ ਸਮੇਂ ਸਿਰ ਨਾ ਪਹੁੰਚ ਸਕੇ ਤਾਂ ਫਿਰ ਉਹ ਸੜਕ `ਤੇ ਹੀ ਧਰਨਾ ਦੇਣਗੇ । ਇਸੇ ਤਰ੍ਹਾਂ ਵਲੰਟੀਅਰਾਂ ਨੂੰ ਜੋੜਨ ਲਈ ਸੋਮਵਾਰ ਤੋਂ ਮੋਰਚੇ ਵੱਲੋਂ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ । ਇਸ ਸਬੰਧੀ ਫਾਰਮ ਸ਼ਾਮ 3 ਵਜੇ ਤੋਂ ਬਾਅਦ ਮੋਰਚੇ ਦੇ ਸੋਸ਼ਲ ਮੀਡੀਆ ਅਕਾਊਂਟ `ਤੇ ਉਪਲਬਧ ਕਰਵਾਏ ਜਾਣਗੇ । ਪੰਧੇਰ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹਰਿਆਣਾ ਦੇ ਭਾਜਪਾ ਮੰਤਰੀਆਂ ਨੇ ਵੀ ਕਿਹਾ ਸੀ ਕਿ ਜੇਕਰ ਕਿਸਾਨ ਬਿਨਾਂ ਟਰੈਕਟਰ ਟਰਾਲੀ ਦੇ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ । ਮੈਂ ਉਨ੍ਹਾਂ ਨੂੰ ਦਿੱਲੀ ਮਾਰਚ ਦੌਰਾਨ ਆਪਣੇ ਬਿਆਨ `ਤੇ ਕਾਇਮ ਰਹਿਣ ਦੀ ਅਪੀਲ ਕਰਦਾ ਹਾਂ, ਜੇਕਰ ਕਿਸਾਨਾਂ `ਤੇ ਕਿਸੇ ਤਰ੍ਹਾਂ ਦੀ ਕੋਈ ਦੁਰਦਸ਼ਾ ਹੋਈ ਤਾਂ ਸਰਕਾਰ ਦੇ ਇਰਾਦੇ ਸਾਫ਼ ਹੋ ਜਾਣਗੇ । ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਜਾਵੇਗਾ ਅਤੇ ਉਹ ਸਾਰੇ ਜ਼ੁਲਮਾਂ ਨੂੰ ਸਹਿਣ ਲਈ ਸਿਰ `ਤੇ ਕਫ਼ਨ ਬੰਨ੍ਹ ਕੇ ਅੱਗੇ ਵਧਣਗੇ ।

Advertisement
Advertisement
Advertisement
Advertisement
Scroll to Top