Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਮਰਨਜੀਤ ਸਿੰਘ ਮਾਨ ਨੇ ਕੀਤੀ ਐਡਵੋਕੇਟ ਹਰਜਿੰਦਰ ਧਾਮੀ ਨਾਲ ਮੁਲਾਕਾਤ

ਸਿਮਰਨਜੀਤ ਸਿੰਘ ਮਾਨ ਨੇ ਕੀਤੀ ਐਡਵੋਕੇਟ ਹਰਜਿੰਦਰ ਧਾਮੀ ਨਾਲ ਮੁਲਾਕਾਤ

ਸਿਮਰਨਜੀਤ ਸਿੰਘ ਮਾਨ ਨੇ ਕੀਤੀ ਐਡਵੋਕੇਟ ਹਰਜਿੰਦਰ ਧਾਮੀ ਨਾਲ ਮੁਲਾਕਾਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 40 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਪੰਥ ਨੂੰ ਕੋਈ ਇਨਸਾਫ ਨਹੀ ਮਿਲਿਆ । ਵਿਦੇਸ਼ਾਂ ਵਿਚ ਸਿੱਖ ਆਗੂਆਂ ਦਾ ਕਤਲੇਆਮ ਕੀਤਾ ਜਾ ਰਿਹਾ, ਜਿਸ ਦੇ ਖਿਲਾਫ ਅਵਾਜ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅੱਗੇ ਆਇਆ ਹੈ। ਮੁਲਾਕਾਤ ‘ਚ ਸਿੱਖ ਪੰਥ ਵਲੋਂ ਸਾਂਝੇ ਤੌਰ ‘ਤੇ ਮੰਗ ਪੱਤਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਸਵਾਲ ਕਰਨ ਸਬੰਧੀ ਚਰਚਾਵਾਂ ਕੀਤੀਆ ਗਈਆਂ । ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਆਉਂਣ ਵਾਲੇ ਦਿਨਾਂ ਵਿਚ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਪੰਜਾਬ ਵਿਚ ਕੱਢੇ ਜਾ ਰਹੇ ਘੱਲੂਘਾਰੇ ਮਾਰਚ ਵਿਚ ਸ਼ਮੂਲੀਅਤ ਕਰਨ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ, ਸੀਨੀਅਰ ਆਗੂ ਇਮਾਨ ਸਿੰਘ ਮਾਨ, ਬਲਵਿੰਦਰ ਸਿੰਘ ਕਾਲਾ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਕੋਟਲਾ ਆਦਿ ਮੌਜੂਦ ਸਨ ।

Advertisement
Advertisement
Advertisement
Advertisement
Scroll to Top