Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਲੁਧਿਆਣਾ ‘ਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਅੱਜ ਲੁਧਿਆਣਾ ‘ਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ‘ਚ ਪੰਜਾਬ ਸਰਕਾਰ
ਅੱਜ ਲੁਧਿਆਣਾ ‘ਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ : ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ । ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ । ਅੱਜ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਆਗਾਮੀ ਨਗਰ ਨਿਗਮ ਚੋਣਾਂ ਦੇ ਸੰਬੰਧ ਵਿੱਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ । ਇਸ ਦੌਰਾਨ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ । ਦੱਸ ਦਈਏ ਕਿ ਬੀਤੇ ਦਿਨ ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹੁਸ਼ਿਆਰਪੁਰ ਤੋਂ ‘ਆਪ’ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦਾ ਅਬਜ਼ਰਵਰ ਬਣਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top