Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ

10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ

10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ
ਲਖਨਊ/ਸੰਭਲ, 30 ਨਵੰਬਰ : ਜਿ਼ਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ 10 ਦਸੰਬਰ ਤੱਕ ਕੋਈ ਵੀ ਬਾਹਰੀ ਵਿਅਕਤੀ, ਕੋਈ ਵੀ ਸਮਾਜਿਕ ਸੰਸਥਾ ਜਾਂ ਕੋਈ ਵੀ ਲੋਕ ਨੁਮਾਇੰਦਾ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਸਮਰੱਥ ਅਧਿਕਾਰੀ ਦੀ ਆਗਿਆ ਲਏ ਬਿਨਾਂ ਦਾਖਲ ਨਹੀਂ ਹੋ ਸਕਦਾ । ਸੰਭਲ ਦੇ ਜਿ਼ਲ੍ਹਾ ਮੈਜਿਸਟਰੇਟ ਰਾਜੇਂਦਰ ਪੈਨਸੀਆ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ । ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਫੈਸਲਾ ਉਸ ਦਿਨ ਆਇਆ ਹੈ ਜਦੋਂ ਸਮਾਜਵਾਦੀ ਪਾਰਟੀ (ਐਸ. ਪੀ.) ਦਾ 15 ਮੈਂਬਰੀ ਵਫ਼ਦ ਸ਼ਾਹੀ ਜਾਮਾ ਮਸਜਿਦ ਕੰਪਲੈਕਸ ਵਿੱਚ ਇੱਕ ਸਰਵੇਖਣ ਤੋਂ ਬਾਅਦ ਭੜਕੀ ਹਿੰਸਾ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਸੰਭਲ ਦਾ ਦੌਰਾ ਕਰਨ ਵਾਲਾ ਸੀ । ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਾਤਾ ਪ੍ਰਸਾਦ ਪਾਂਡੇ, ਜੋ ਕਿ ਸਪਾ ਦੇ 15 ਮੈਂਬਰੀ ਵਫ਼ਦ ਦੀ ਅਗਵਾਈ ਕਰਨ ਵਾਲੇ ਸਨ, ਨੇ ਲਖਨਊ ਵਿੱਚ ਆਪਣੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਹਿ ਸਕੱਤਰ ਸੰਜੇ ਪ੍ਰਸਾਦ ਨੇ ਉਨ੍ਹਾਂ ਨੂੰ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਸੰਭਲ ਨਾ ਜਾਣ ਦੀ ਬੇਨਤੀ ਕੀਤੀ ਸੀ । ਪਾਂਡੇ ਨੇ ਕਿਹਾ ਕਿ ਡੀਐਮ ਸੰਭਲ ਨੇ ਵੀ ਮੈਨੂੰ ਫੋਨ ਕਰਕੇ ਦੱਸਿਆ ਸੀ ਕਿ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ 10 ਦਸੰਬਰ ਤੱਕ ਵਧਾ ਦਿੱਤੀ ਗਈ ਹੈ, ਇਸ ਲਈ ਮੈਂ ਹੁਣ ਪਾਰਟੀ ਦਫਤਰ ਜਾਵਾਂਗਾ ਅਤੇ ਅਗਲੀ ਕਾਰਵਾਈ ਬਾਰੇ ਫੈਸਲਾ ਕਰਨ ਤੋਂ ਪਹਿਲਾਂ ਇਸ ਮੁੱਦੇ ‘ਤੇ ਵਿਚਾਰ ਕਰਾਂਗਾ । ਉਨ੍ਹਾਂ ਕਿਹਾ ਕਿ ਸਰਕਾਰ ਸ਼ਾਇਦ ਸੰਭਲ ਵਿਚ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਮੈਨੂੰ ਰੋਕਣਾ ਚਾਹੁੰਦੀ ਹੈ ।

Advertisement
Advertisement
Advertisement
Advertisement
Scroll to Top