Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ
ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ
ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 30 ਨਵੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ. ਆਰ. ਐੱਸ. ਏ. ਐੱਫ. ਪੀ. ਆਈ.), ਐਸ. ਏ. ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ. ਡੀ. ਏ. ਕੋਰਸ ਤੋਂ ਪਾਸ ਆਊਟ ਹੋਏ ਹਨ । ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ. ਵੀ. ਐਸ. ਐਮ., ਏ. ਵੀ. ਐਸ. ਐਮ.) ਨੇ ਕੀਤਾ । ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ- ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ- ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ । ਆਰਮੀ ‘ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ । ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜੋ ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸਨ, ਤੋਂ ਸਨਮਾਨ ਹਾਸਲ ਕੀਤਾ । ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵਿੱਚ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਨਤੀਜਿਆਂ ‘ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ । ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਵੀ. ਐਸ. ਐਮ.) ਨੇ ਕੈਡਿਟਾਂ ਨੂੰ ਉਨ੍ਹਾਂ ਦੇ ਪਾਸ ਆਊਟ ਹੋਣ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਮੇਂ ਇੰਸਟੀਚਿਊਟ ਦੇ 20 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਨੂੰ ਜੁਆਇਨ ਕਰਨ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 43 ਕੈਡਿਟ ਜਲਦੀ ਹੀ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸ. ਐਸ. ਬੀ.) ਦੇ ਇੰਟਰਵਿਊ ਲਈ ਜਾ ਰਹੇ ਹਨ ।

Advertisement
Advertisement
Advertisement
Advertisement
Scroll to Top