Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:24 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਧਾਰੀ ਕਰਮਚਾਰੀਆਂ `ਤੇ ਕਿਰਪਾਨ ਪਹਿਨਣ `ਤੇ ਪਾਬੰਦੀ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ `ਤੇ ਹਮਲਾ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਧਾਰੀ ਕਰਮਚਾਰੀਆਂ `ਤੇ ਕਿਰਪਾਨ ਪਹਿਨਣ `ਤੇ ਪਾਬੰਦੀ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ `ਤੇ ਹਮਲਾ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਧਾਰੀ ਕਰਮਚਾਰੀਆਂ `ਤੇ ਕਿਰਪਾਨ ਪਹਿਨਣ `ਤੇ ਪਾਬੰਦੀ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ `ਤੇ ਹਮਲਾ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ । ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ । ਇਸ ਕਰਕੇ ਭਾਰਤ ਦੇ ਹਵਾਈ ਅੱਡਿਆਂ ‘ਤੇ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਿਆ ਜਾਣਾ, ਜਿੱਥੇ ਅਸਿੱਧੇ ਤੌਰ ‘ਤੇ ਸਿੱਖਾਂ ਨੂੰ ਦੇਸ਼ ਦੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਕਰਨ ਤੁਲ ਹੈ, ਉੱਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਤੇ ਅਸਹਿਣਯੋਗ ਹਮਲਾ ਹੈ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਜਲਦ ਹੀ ਭਾਰਤ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰਕੇ ਹਵਾਈ ਅੱਡਿਆਂ ‘ਤੇ ਨੌਕਰੀ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਦਿਵਾਉਣ ਸਬੰਧੀ ਇਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ ।

Advertisement
Advertisement
Advertisement
Advertisement
Scroll to Top