Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:28 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ
-ਡੀ. ਏ. ਪੀ. ਖਾਦ ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਵੀ ਕਰਨ ਕਿਸਾਨ
ਪਟਿਆਲਾ, 8 ਨਵੰਬਰ : ਪਟਿਆਲਾ ਜ਼ਿਲੇ ਵਿੱਚ ਝੋਨੇ ਦੀ ਕਟਾਈ ਮੁਕੰਮਲ ਹੋਣ ਨੇੜੇ ਹੈ ਤੇ ਕਿਸਾਨਾਂ ਵੱਲੋਂ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ । ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦੇ ਫਾਸਫੋਰਸ ਤੱਤਾਂ ਦੀ ਪੂਰਤੀ ਡੀ. ਏ. ਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ. ਏ. ਪੀ. ਦੇ ਬਦਲ ਦੇ ਤੌਰ ’ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜੀ ਦੀਆਂ ਫ਼ਸਲਾਂ ਲਈ ਡੀ. ਏ. ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ । ਉਨਾਂ ਦੱਸਿਆ ਕਿ ਡੀ.ਏ.ਪੀ. ਵਿਚੋਂ ਫ਼ਸਲ ਨੂੰ 18 ਫ਼ੀਸਦੀ ਨਾਈਟ੍ਰੋਜਨ ਅਤੇ 46 ਫ਼ੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ । ਉਨਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟਿ੍ਰਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲਬਧ ਹਨ, ਜਿਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ । ਉਨਾਂ ਕਿਹਾ ਕਿ ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਹੀ ਕਰਨ, ਇਸ ਲਈ ਕਿਸਾਨ ਆਪਣੇ ਖੇਤ ਦੀ ਮਿੱਟੀ ਦਾ ਟੈਸਟ ਵੀ ਜ਼ਰੂਰ ਕਰਵਾਉਣ । ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਜ਼ਰੂਰ ਕਰਨ । ਉਨਾਂ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ । ਉਨਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਖਾਦ ਅਤੇ ਦਵਾਈ ਵਿਕਰੇਤਾ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਧੱਕੇ ਨਾਲ ਦਵਾਈ ਦਿੰਦਾ ਹੈ ਜਾਂ ਬਿੱਲ ਨਹੀਂ ਦਿੰਦਾ ਤਾਂ ਉਸ ਖਿਲਾਫ਼ ਕਾਰਵਾਈ ਕਰਵਾਉਣ ਲਈ ਸਬੰਧਤ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top