Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:29 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਜਾਇਜ਼ਾ, ਅਧਿਕਾਰੀਆਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਜਾਇਜ਼ਾ, ਅਧਿਕਾਰੀਆਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਜਾਇਜ਼ਾ, ਅਧਿਕਾਰੀਆਂ ਨਾਲ ਬੈਠਕ
-ਮੰਡੀਆਂ ‘ਚ ਆ ਰਹੇ ਝੋਨੇ ਦੀ ਨਾਲੋਂ ਨਾਲ ਕੀਤੀ ਜਾ ਰਹੀ ਹੈ ਖ਼ਰੀਦ : ਡਾ. ਪ੍ਰੀਤੀ ਯਾਦਵ
-ਕਿਹਾ, ਮੰਡੀਆਂ ‘ਚ ਆਏ 1040262 ਮੀਟਰਿਕ ਟਨ ਚੋਂ 1030803 ਮੀਟਰਿਕ ਟਨ ਦੀ ਹੋਈ ਖ਼ਰੀਦ, 2286 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾਵੇ । ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਆ ਰਹੇ ਝੋਨੇ ਅਤੇ ਹੋ ਰਹੀ ਲਿਫ਼ਟਿੰਗ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਮੰਡੀਆਂ ਵਿੱਚ ਲਿਫ਼ਟਿੰਗ ਹੋਰ ਤੇਜ਼ੀ ਨਾਲ ਕੀਤੀ ਜਾ ਸਕਦੀ ਹੈ, ਉਥੇ ਅਧਿਕਾਰੀ ਖੁਦ ਹਾਜ਼ਰ ਰਹਿਕੇ ਕੰਮ ਨੂੰ ਹੋਰ ਤੇਜ਼ ਕਰਨ । ਉਨ੍ਹਾਂ ਅਧਿਕਾਰੀਆਂ ਨੂੰ ਵੱਖ ਵੱਖ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ।
ਡਾ. ਪ੍ਰੀਤੀ ਯਾਦਵ ਨੇ ਹੁਣ ਤੱਕ ਦੀ ਹੋਈ ਖ਼ਰੀਦ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1040262 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1030803 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2286.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 100 ਫ਼ੀਸਦ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਵਿੱਚ ਪਨਗਰੇਨ ਨੇ 464346 ਮੀਟਰਿਕ ਟਨ, ਮਾਰਕਫੈੱਡ ਨੇ 250195 ਮੀਟਰਿਕ ਟਨ, ਪਨਸਪ ਨੇ 193022 ਮੀਟਰਿਕ ਟਨ, ਪੀ. ਐਸ. ਡਬਲਿਯੂ. ਸੀ. ਨੇ 119928 ਮੀਟਰਿਕ ਟਨ, ਐਫ. ਸੀ. ਆਈ ਨੇ 2600 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 712 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤੇ ਬੀਤੇ ਦਿਨ ਤੱਕ 752354 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਤੇ ਰੋਜ਼ਾਨਾ ਕਰੀਬ 55 ਹਜ਼ਾਰ ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ ਦੇ ਮੁਕਾਬਲੇ ਝੋਨੇ ਦੀ ਮੰਡੀਆਂ ਵਿੱਚ ਆਮਦ ਹੁਣ ਅੱਧੀ ਤੋਂ ਵੀ ਘੱਟ ਹੈ ਤੇ ਬੀਤੇ ਦਿਨ ਮੰਡੀਆਂ ਵਿੱਚ 26265 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ।

Advertisement
Advertisement
Advertisement
Advertisement
Scroll to Top