Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਖਿਡਾਰੀ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਖਿਡਾਰੀ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਖਿਡਾਰੀ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਪਟਿਆਲਾ, 8 ਨਵੰਬਰ : ਪਟਿਆਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ । ਚੱਲ ਰਹੇ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਵੇਂ ਦਿਨ ਹੋਏ ਕਬੱਡੀ (ਸਰਕਲ ਸਟਾਈਲ) ਉਮਰ ਵਰਗ 21-30 ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਫ਼ਾਜ਼ਿਲਕਾ ਦੀ ਟੀਮ ਨੇ ਪਟਿਆਲਾ ਨੂੰ 23-09 ਦੇ ਫ਼ਰਕ ਨਾਲ ਅਤੇ ਮੋਗਾ ਨੇ ਸੰਗਰੂਰ ਦੀ ਟੀਮ ਨੂੰ 30-20 ਦੇ ਅੰਕਾਂ ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ ।
ਆਰਚਰੀ ਵਿੱਚ ਉਮਰ ਵਰਗ ਅੰਡਰ-14 ਲੜਕੀਆਂ ਰਿਕਰਵ ਵਿਅਕਤੀਗਤ ਵਿੱਚ ਦਿਲਸੀਰਤ ਮੁਕਤਸਰ ਸਾਹਿਬ ਨੇ ਪਹਿਲਾ, ਕੀਰਤੀ ਫ਼ਾਜ਼ਿਲਕਾ ਨੇ ਦੂਜਾ ਅਤੇ ਕੀਰੀਤਕਾ ਫ਼ਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ, ਫ਼ਾਜ਼ਿਲਕਾ ਨੇ ਦੂਜਾ, ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਵਿਅਕਤੀਗਤ ਦਕਸ਼ ਪਟਿਆਲਾ ਨੇ ਪਹਿਲਾ, ਸਹਿਜ਼ਪ੍ਰੀਤ ਨੇ ਦੂਜਾ ਅਤੇ ਸਹਿਜ ਸੇਠੀ ਫ਼ਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਮੋਗਾ ਨੇ ਪਹਿਲਾ ਅੰਮ੍ਰਿਤਸਰ ਨੇ ਦੂਜਾ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਅੰਡਰ-17 (ਲੜਕੀਆਂ) ਰਿਕਰਵ ਰਾਊਟ ਵਿਅਕਤੀਗਤ ਈਵੈਂਟ ਵਿੱਚ ਰਿਦਮ ਮੋਹਾਲੀ ਨੇ ਪਹਿਲਾ, ਰਹਿਤ ਅੰਮ੍ਰਿਤਸਰ ਨੇ ਦੂਜਾ, ਪਹਿਨਾਜਵੀਰ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ ਮੋਹਾਲੀ ਨੇ ਦੂਜਾ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ-17 (ਲੜਕੇ) ਰਿਕਰਵ ਰਾਊਟ ਵਿਅਕਤੀਗਤ ਈਵੈਂਟ ਕੇਸ਼ਵ ਰਾਜੋਰੀਆ ਫ਼ਾਜ਼ਿਲਕਾ ਨੇ ਪਹਿਲਾ, ਕੌਸ਼ਲਦੀਪ ਸਿੰਘ ਪਟਿਆਲਾ ਨੇ ਦੂਜਾ ਅਤੇ ਕਰਨਵੀਰ ਸਿੰਘ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਈਵੈਂਟ ਵਿੱਚ ਫ਼ਾਜ਼ਿਲਕਾ ਨੇ ਪਹਿਲਾ ਪਟਿਆਲਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

Advertisement
Advertisement
Advertisement
Advertisement
Scroll to Top